ਸੰਗਰੂਰ ਮਰਨ ਵਰਤ ’ਤੇ ਬੈਠੇ ਕੰਪਿਊਟਰ ਅਧਿਆਪਕ ਨੂੰ ਪੁਲੀਸ ਨੇ ਜਬਰੀ ਚੁੱਕਿਆ

ਪੰਜਾਬ

ਸੰਗਰੂਰ 3 ਜਨਵਰੀ ,ਬੋਲੇ ਪੰਜਾਬ ਬਿਊਰੋ :

ਸੰਗਰੂਰ ਵਿੱਚ ਡੀਸੀ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਨੂੰ ਪੁਲੀਸ ਪ੍ਰਸ਼ਾਸਨ ਨੇ ਰਾਤ 11 ਵਜੇ ਹਿਰਾਸਤ ਵਿੱਚ ਲੈ ਲਿਆ। ਜੌਨੀ ਸਿੰਗਲਾ ਆਪਣੀਆਂ ਮੰਗਾਂ ਦੇ ਹੱਕ ਵਿੱਚ ਮਰਨ ਵਰਤ ’ਤੇ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਧਿਆਪਕ ਯੂਨੀਅਨ ਦੇ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਏ।ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਰਾਤ 11 ਵਜੇ ਸਾਰੇ ਟੈਂਟ ਵਿੱਚ ਸੌਂ ਰਹੇ ਸਨ। ਇਸ ਦੌਰਾਨ 150 ਦੇ ਕਰੀਬ ਪੁਲੀਸ ਮੁਲਾਜ਼ਮ ਪੁੱਜੇ ਅਤੇ ਮਰਨ ਵਰਤ ’ਤੇ ਬੈਠੇ ਜੌਨੀ ਸਿੰਗਲਾ ਨੂੰ ਚੁੱਕ ਕੇ ਲੈ ਗਏ। ਜਦੋਂ ਅਧਿਆਪਕਾਂ ਨੇ ਪੁਲੀਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਹੱਥੋਪਾਈ ਕੀਤੀ ਗਈ। ਜਿਸ ਨੇ ਵੀ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਉਸ ਦੇ ਮੋਬਾਈਲ ਫੋਨ ਵੀ ਪੁਲਿਸ ਨੇ ਖੋਹ ਲਈ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਧਰਨਾ ਅਜੇ ਵੀ ਜਾਰੀ ਰਹੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।