ਨਵੀਂ ਦਿੱਲੀ, 3 ਜਨਵਰੀ,ਬੋਲੇ ਪੰਜਾਬ ਬਿਊਰੋ :
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਤੇ ਭੋਗ ਅੱਜ 3 ਜਨਵਰੀ ਨੂੰ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਨਵੀਂ ਦਿੱਲੀ ਵਿਖੇ ਦੁਪਹਿਰ ਬਾਅਦ 3.00 ਤੋਂ ਸ਼ਾਮ 4.30 ਵਜੇ ਤੱਕ ਪਵੇਗਾ। ਇਸ ਸ਼ਰਧਾਂਜਲੀ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ-ਵੱਖ ਸ਼ਖਸੀਅਤਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।