ਕੇਂਦਰ ਸਰਕਾਰ ਨੇ SFJ ‘ਤੇ ਪਾਬੰਦੀ 5 ਸਾਲ ਲਈ ਵਧਾਈ

ਚੰਡੀਗੜ੍ਹ

ਚੰਡੀਗੜ੍ਹ 4 ਜਨਵਰੀ ,ਬੋਲੇ ਪੰਜਾਬ ਬਿਊਰੋ :

ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (ਐਸਐਫਜੇ) ‘ਤੇ ਕੇਂਦਰ ਸਰਕਾਰ ਵੱਲੋਂ ਲਾਈ ਗਈ ਪੰਜ ਸਾਲ ਦੀ ਪਾਬੰਦੀ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਟ੍ਰਿਬਿਊਨਲ ਨੇ ਬਰਕਰਾਰ ਰੱਖਿਆ ਹੈ।
2019 ਤੋਂ ਪਾਬੰਦੀਸ਼ੁਦਾ ਇਸ ਸੰਗਠਨ ‘ਤੇ ਪਾਬੰਦੀ ਅਗਲੇ 5 ਸਾਲਾਂ ਲਈ ਵਧਾ ਦਿੱਤੀ ਗਈ ਹੈ।ਦਿੱਲੀ ਹਾਈ ਕੋਰਟ ਦੇ ਜੱਜ ਅਤੇ ਯੂਏਪੀਏ ਟ੍ਰਿਬਿਊਨਲ ਦੇ ਚੇਅਰਮੈਨ ਜਸਟਿਸ ਅਨੂਪ ਕੁਮਾਰ ਮੈਹਿਦੀਰੱਤਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਬੂਤ ਸਪੱਸ਼ਟ ਕਰਦੇ ਹਨ ਕਿ SFJ ਦੇ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਖਾਲਿਸਤਾਨ ਟਾਈਗਰ ਫੋਰਸ ਨਾਲ ਸਬੰਧ ਹਨ।
ਇਸ ਤੋਂ ਇਲਾਵਾ ਇਹ ਸੰਗਠਨ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐੱਸ.ਆਈ.) ਨਾਲ ਮਿਲ ਕੇ ਪੰਜਾਬ ‘ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।