ਅੰਮ੍ਰਿਤਸਰ, 4 ਜਨਵਰੀ,ਬੋਲੇ ਪੰਜਾਬ ਬਿਊਰੋ :
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਤੇ ਚੜਦੀਕਲਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ।ਇਹ ਅਰਦਾਸ ਸੰਗਤ ਤੇ ਕਿਸਾਨਾਂ ਵੱਲੋਂ ਕਰਵਾਈ ਗਈ। ਇਹ ਅਰਦਾਸ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵੱਲੋਂ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਹ ਅਰਦਾਸ ਪੰਜ ਪਿਆਰਿਆਂ ਦੀ ਮੌਜੂਦਗੀ ਵਿਚ ਪਿਛਲੇ ਲੰਮੇ ਸਮੇਂ ਤੋਂ ਭੁੱਖ ਹੜਤਾਲ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ।