ਨਾਬਾਲਗ ਨੇ ਨਗਰ ਕੀਰਤਨ ਦੌਰਾਨ ਸੰਗਤ ‘ਤੇ ਚੜ੍ਹਾਈ ਥਾਰ, ਕਈ ਜ਼ਖ਼ਮੀ

ਨੈਸ਼ਨਲ

ਜੈਪੁਰ, 4 ਜਨਵਰੀ,ਬੋਲੇ ਪੰਜਾਬ ਬਿਊਰੋ :
ਜੈਪੁਰ ਦੇ ਆਦਰਸ਼ ਨਗਰ ਇਲਾਕੇ ਵਿੱਚ ਨਾਬਾਲਗ ਡਰਾਈਵਰ ਨੇ ਤੇਜ਼ ਰਫ਼ਤਾਰ ਥਾਰ ਗੱਡੀ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ’ਤੇ ਚੜ੍ਹਾ ਦਿੱਤੀ। ਇਸ ਹਾਦਸੇ ਵਿਚ ਇਕ ਔਰਤ ਤੇ ਇਕ ਲੜਕੀ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋਏ। ਗੁੱਸੇ ਵਿੱਚ ਆਈ ਭੀੜ ਨੇ ਗੱਡੀ ਦੀ ਭੰਨਤੋੜ ਕੀਤੀ। ਪੁਲੀਸ ਨੇ ਨਾਬਾਲਗ ਡਰਾਈਵਰ ਨੂੰ ਹਿਰਾਸਤ ’ਚ ਲੈ ਕੇ ਕੇਸ ਦਰਜ ਕਰ ਲਿਆ ਹੈ। ਗੱਡੀ ’ਤੇ ਵਿਧਾਇਕ ਦਾ ਸਟਿੱਕਰ ਲੱਗਾ ਹੋਇਆ ਸੀ।ਥਾਰ ਗੱਡੀ ਵਿੱਚ ਬੈਠੇ ਚਾਰ ਹੋਰ ਨੌਜਵਾਨ ਫਰਾਰ ਹਨ।
ਪੁਲੀਸ ਦੇ ਸਹਾਇਕ ਡਿਪਟੀ ਕਮਿਸ਼ਨਰ ਲਕਸ਼ਮੀ ਸੁਥਾਰ ਨੇ ਦੱਸਿਆ ਕਿ ਇਹ ਘਟਨਾ ਰਾਜਪਾਰਕ ਦੇ ਪੰਚਵਟੀ ਸਰਕਲ ਨੇੜੇ ਉਸ ਵੇਲੇ ਵਾਪਰੀ ਜਦੋਂ ਪੁਲੀਸ ਮੁਲਾਜ਼ਮਾਂ ਨੇ ਤੇਜ਼ ਰਫ਼ਤਾਰ ਵਾਹਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਨਾਬਾਲਗ ਡਰਾਈਵਰ ਨੇ ਰੁਕਣ ਦੀ ਥਾਂ ਰਫ਼ਤਾਰ ਤੇਜ਼ ਕਰ ਕੇ ਗੱਡੀ ਅੱਗੇ ਜਾ ਰਹੇ ਨਗਰ ਕੀਰਤਨ ’ਚ ਸ਼ਾਮਲ ਸੰਗਤ ’ਤੇ ਚੜ੍ਹਾ ਦਿੱਤੀ। ਪੁਲੀਸ ਵੱਲੋਂ ਅਗਲੀ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।