ਪਟਿਆਲਾ : ਰਸਤੇ ‘ਚ ਜਾ ਰਹੇ ਵਿਅਕਤੀਆਂ ‘ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ, ਦੋ ਜ਼ਖ਼ਮੀ

ਪੰਜਾਬ

ਪਟਿਆਲਾ, 4 ਜਨਵਰੀ,ਬੋਲੇ ਪੰਜਾਬ ਬਿਊਰੋ :
ਥਾਣਾ ਸਦਰ ਪਟਿਆਲਾ ਦੇ ਅਧੀਨ ਪੈਂਦੇ ਪਿੰਡ ਤੇਜਾ ਦੇ ਰਹਿਣ ਵਾਲੇ 3 ਵਿਅਕਤੀ ਜਦੋਂ ਘਰ ਨੂੰ ਜਾ ਰਹੇ ਸਨ, ਤਾਂ ਰਸਤੇ ਵਿੱਚ ਪਿੰਡ ਮੰਜਾਲ ਦੇ ਨੇੜੇ ਮੋਟਰਸਾਈਕਲ ’ਤੇ ਆਏ 3 ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਬਾਰੀ ਕਰ ਦਿੱਤੀ। ਇਸ ਵਿੱਚ 2 ਵਿਅਕਤੀ ਜ਼ਖਮੀ ਹੋ ਗਏ ਅਤੇ ਇੱਕ ਬਚ ਗਿਆ। ਜ਼ਖਮੀਆਂ ਦੀ ਪਹਿਚਾਣ ਪਾਲਾ ਰਾਮ ਉਮਰ ਲਗਭਗ 52 ਸਾਲ ਅਤੇ ਬਲਜਿੰਦਰ ਸਿੰਘ ਉਮਰ 35 ਸਾਲ ਦੇ ਤੌਰ ’ਤੇ ਹੋਈ। ਜ਼ਖਮੀਆਂ ਨੂੰ ਪਹਿਲਾਂ ਭੁਨਰਹੇੜੀ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਫਿਰ ਸਰਕਾਰੀ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਮੋਟਰਸਾਈਕਲ ਚਲਾ ਰਹੇ ਤੀਜੇ ਵਿਅਕਤੀ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਸ਼ਾਮ ਨੂੰ ਘਰ ਨੂੰ ਜਾ ਰਹੇ ਸਨ, ਅਤੇ ਜਦੋਂ ਉਹ ਪਿੰਡ ਮੰਜਾਲ ਦੇ ਨੇੜੇ ਪਹੁੰਚੇ ਤਾਂ 3 ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਏ ਅਤੇ ਗੋਲੀਬਾਰੀ ਕਰ ਦਿੱਤੀ। ਜਿਸ ਵਿੱਚ ਬਲਜਿੰਦਰ ਸਿੰਘ ਦੇ ਗਰਦਨ ਅਤੇ ਪਾਲਾ ਰਾਮ ਦੀ ਅੱਖ ਵਿੱਚ ਗੋਲੀ ਲੱਗੀ।
ਦੂਜੇ ਪਾਸੇ, ਮੌਕੇ ’ਤੇ ਪਹੁੰਚੇ ਥਾਣਾ ਸਦਰ ਪਟਿਆਲਾ ਦੇ ਐਸ.ਐੱਚ.ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਏ ਅਤੇ ਸਰਕਾਰੀ ਰਾਜਿੰਦਰਾ ਹਸਪਤਾਲ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।