ਲੁਧਿਆਣਾ, 4 ਜਨਵਰੀ, ਬੋਲੇ ਪੰਜਾਬ ਬਿਊਰੋ;
NEET ਦੀ ਤਿਆਰੀ ਕਰ ਰਹੀ ਇੱਕ ਵਿਦਿਆਰਥਣ ਵੱਲੋਂ ਪੁਲ ਤੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਲੁਧਿਆਣਾ ਦੇ ਸ਼ੇਰਪੁਰ ਚੌਕ ਦੇ ਨੇੜੇ NEET ਦੀ ਤਿਆਰੀ ਕਰ ਰਹੀ ਇੱਕ ਵਿਦਿਆਰਥਣ ਨੇ ਸ਼ੱਕੀ ਹਾਲਾਤਾਂ ਵਿੱਚ ਪੁਲ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਮੌਕੇ ’ਤੇ ਮੌਜੂਦ ਲੋਕ ਘਬਰਾ ਗਏ। ਇਸ ਘਟਨਾ ਕਰਕੇ ਉਸ ਦੇ ਦੋਵੇਂ ਪੈਰ ਟੁੱਟ ਗਏ ਅਤੇ ਜਬਾੜਾ ਵੀ ਫ੍ਰੈਕਚਰ ਹੋ ਗਿਆ।ਇਸ ਮਾਮਲੇ ਨੂੰ ਲੈ ਕੇ ਪਰਿਵਾਰ ਦੇ ਮੈਂਬਰ ਕੋਈ ਵੀ ਜਾਣਕਾਰੀ ਨਹੀਂ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਰਾਹਗੀਰਾਂ ਨੇ ਲੜਕੀ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਸਦੇ ਪਰਿਵਾਰਕ ਮੈਂਬਰ ਉਸਨੂੰ ਨਿੱਜੀ ਹਸਪਤਾਲ ਲੈ ਗਏ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਲੜਕੀ ਨੇ ਪੁਲ ਤੋਂ ਛਾਲ ਮਾਰੀ ਹੈ ਪਰ ਇਸ ਵੇਲੇ ਉਹ ਕੁਝ ਵੀ ਦੱਸਣ ਦੀ ਹਾਲਤ ਵਿੱਚ ਨਹੀਂ ਹੈ।ਲੜਕੀ ਦੇ ਪਿਤਾ ਨੇ ਦੱਸਿਆ ਕਿ ਉਹਦੀ ਧੀ 11ਵੀਂ ਕਲਾਸ ਵਿੱਚ ਪੜ੍ਹਦੀ ਹੈ ਅਤੇ ਉਸਦੀ ਉਮਰ 18 ਸਾਲ ਹੈ। ਉਹ NEET ਦੀ ਤਿਆਰੀ ਕਰ ਰਹੀ ਸੀ ਅਤੇ ਰਾਤ ਨੂੰ 8 ਵਜੇ ਕੋਚਿੰਗ ਸੈਂਟਰ ਤੋਂ ਘਰ ਆਉਂਦੀ ਸੀ।