ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੱਲੋਂ ਨਵੀਂ ਸਿਆਸੀ ਪਾਰਟੀ ਦੇ ਨਾਂ ਦਾ ਐਲਾਨ

ਪੰਜਾਬ


ਕੋਟਕਪੂਰਾ, 4 ਜਨਵਰੀ,ਬੋਲੇ ਪੰਜਾਬ ਬਿਊਰੋ :
ਫਰੀਦਕੋਟ ਸੰਸਦੀ ਹਲਕੇ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਸਮੇਤ ਹੋਰ ਪੰਥਕ ਆਗੂਆਂ ਨਾਲ ਮਿਲ ਕੇ ਸੂਬੇ ਵਿੱਚ ਬਣਨ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।
ਅੱਜ ਸ਼ਨੀਵਾਰ ਨੂੰ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ, ਜਿਸ ਦਾ ਰਸਮੀ ਐਲਾਨ 14 ਜਨਵਰੀ ਨੂੰ ਮੁਕਤਸਰ ਵਿਖੇ ਮਾਘੀ ਮੇਲੇ ਦੌਰਾਨ ਹੋਣ ਵਾਲੀ ਪੰਥ ਬਚਾਓ-ਪੰਜਾਬ ਬਚਾਓ ਕਾਨਫਰੰਸ ਵਿੱਚ ਕੀਤਾ ਜਾਵੇਗਾ।
ਫਰੀਦਕੋਟ ਜ਼ਿਲੇ ਦੇ ਕੋਟਕਪੂਰਾ ਦੇ ਗੁਰਦੁਆਰਾ ਪਾਤਸ਼ਾਹੀ 10ਵੀਂ ਵਿਖੇ ਪਹੁੰਚੇ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗ ਕਰਕੇ ਮਾਘੀ ਮੇਲੇ ‘ਤੇ ਹੋਣ ਵਾਲੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਸਾਰਿਆਂ ਨੂੰ ਨਵੀਂ ਪਾਰਟੀ ਨਾਲ ਜੁੜਨ ਦਾ ਸੱਦਾ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।