ਘਨੌਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :
ਨਾਮਵਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਦਿਹਾਂਤ ਹੋ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਉਹ ਸਨਿਚਰਵਾਰ ਸ਼ਾਮ 6 ਵਜੇ ਅਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ।ਉਨ੍ਹਾਂ ਦਾ ਅੰਤਮ ਸਸਕਾਰ ਅੱਜ 5 ਜਨਵਰੀ ਨੂੰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਵਿਖੇ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਅਜਾਇਬ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਮੁਖਮੈਲਪੁਰ ਹਲਕਾ ਘਨੌਰ ਤੋਂ ਵਿਧਾਇਕ ਰਹਿ ਚੁੱਕੇ ਹਨ।ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਅਜਾਇਬ ਸਿੰਘ ਮੰਤਰੀ ਵੀ ਰਹੇ ਹਨ।