ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਸ਼ੰਭੂ ਮੋਰਚੇ ‘ਤੇ ਜਾ ਰਹੇ ਕਿਸਾਨ ਦੀ ਮੌਤ

ਪੰਜਾਬ

ਪਟਿਆਲਾ, 5 ਜਨਵਰੀ,ਬੋਲੇ ਪੰਜਾਬ ਬਿਊਰੋ :

ਸ਼ੰਭੂ ਸਰਹੱਦ ਵਿਖੇ ਕਿਸਾਨ ਮੋਰਚੇ ‘ਤੇ ਜਾ ਰਹੇ ਇੱਕ ਕਿਸਾਨ ਦੀ ਅੱਜ ਸੜਕ ਹਾਦਸੇ ‘ਚ ਮੌਤ ਹੋ ਗਈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਪੱਟੀ ਦੇ 54 ਸਾਲਾ ਕਿਸਾਨ ਸੁਖਮੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 5 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਆਪਣੇ ਪਿੱਛੇ ਦੋ ਧੀਆਂ ਅਤੇ ਇੱਕ ਪੁੱਤਰ ਛੱਡ ਗਿਆ ਹੈ।
ਸੁਖਮੰਦਰ ਸਿੰਘ ਆਪਣੇ ਸਾਥੀ ਕਿਸਾਨਾਂ ਨਾਲ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੈਦਲ ਜਾ ਰਿਹਾ ਸੀ। ਰਸਤੇ ਵਿੱਚ ਇੱਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਸ ਨੂੰ ਗੰਭੀਰ ਹਾਲਤ ਵਿਚ ਰਾਜਪੁਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।