ਚੰਡੀਗੜ੍ਹ 5 ਜਨਵਰ ,ਬੋਲੇ ਪੰਜਾਬ ਬਿਊਰੋ :
ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੀ ਇਮਾਰਤ, ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਬੰਬ ਦੀ ਸੂਚਨਾ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਐਸਪੀ ਸਿਟੀ ਗੀਤਾਂਜਲੀ ਖੰਡੇਵਾਲ, ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਅਤੇ ਬੰਬ ਨਿਰੋਧਕ ਦਸਤਾ ਮੌਕੇ ’ਤੇ ਪਹੁੰਚ ਗਿਆ।
ਸੁਰੱਖਿਆ ਕਾਰਨਾਂ ਕਰਕੇ ਨਕਲੀ ਬੰਬ ਨੂੰ ਰੇਤ ਦੇ ਬੋਰੇ ਵਾਲੇ ਟਰੱਕ ਵਿੱਚ ਰੱਖਿਆ ਗਿਆ ਸੀ ਅਤੇ ਪੀਸੀਆਰ ਵਾਹਨਾਂ ਦੀ ਪਾਇਲਟ ਅਤੇ ਐਸਕਾਰਟ ਟੀਮ ਸਮੇਤ ਪੁਲੀਸ ਲਾਈਨ ਸੈਕਟਰ-26 ਲਿਜਾਇਆ ਗਿਆ, ਜਿੱਥੇ ਇਸ ਨੂੰ ਸੁਰੱਖਿਅਤ ਢੰਗ ਨਾਲ ਨਕਾਰਾ ਕਰ ਦਿੱਤਾ ਗਿਆ। ਬਾਅਦ ਵਿੱਚ ਪਤਾ ਲੱਗਾ ਕਿ ਇਹ ਪੁਲਿਸ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਰਵਾਈ ਗਈ ਮੌਕ ਡਰਿੱਲ ਸੀ।