ਨਿਊ ਹਰਿਆਣਾ ਸਕੱਤਰੇਤ ਸੈਕਟਰ 17 ਦੀ ਤੀਜੀ ਮੰਜ਼ਿਲ ‘ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚੀ

ਚੰਡੀਗੜ੍ਹ

ਚੰਡੀਗੜ੍ਹ, 5 ਜਨਵਰੀ,ਬੋਲੇ ਪੰਜਾਬ ਬਿਊਰੋ :

ਹਰਿਆਣਾ ਸਕੱਤਰੇਤ ਸੈਕਟਰ 17 ਚੰਡੀਗੜ੍ਹ ਦੀ ਤੀਜੀ ਮੰਜ਼ਿਲ ‘ਤੇ ਐਤਵਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਅੱਗ ਲੱਗਣ ਕਾਰਨ ਤੀਜੀ ਮੰਜ਼ਿਲ ‘ਤੇ ਰੱਖੇ ਕਈ ਦਸਤਾਵੇਜ਼ ਅਤੇ ਫਰਨੀਚਰ ਸੜ ਜਾਣ ਦੀ ਸੰਭਾਵਨਾ ਹੈ। ਮੁੱਢਲੀ ਜਾਣਕਾਰੀ ਅਨੁਸਾਰ ਘਟਨਾ ਸਮੇਂ ਜ਼ਿਆਦਾਤਰ ਮੁਲਾਜ਼ਮ ਆਪਣੇ ਦਫ਼ਤਰਾਂ ਵਿੱਚ ਮੌਜੂਦ ਨਹੀਂ ਸਨ, ਜਿਸ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ।ਘਟਨਾ ਤੋਂ ਬਾਅਦ ਹਰਿਆਣਾ ਸਕੱਤਰੇਤ ਦੇ ਹੋਰ ਹਿੱਸਿਆਂ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਸਕੱਤਰੇਤ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਹਨ।ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਇਸ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।