ਪੋਰਬੰਦਰ, 5 ਜਨਵਰੀ, ਬੋਲੇ ਪੰਜਾਬ ਬਿਊਰੋ
ਗੁਜਰਾਤ ਦੇ ਪੋਰਬੰਦਰ ਹਵਾਈ ਅੱਡੇ ‘ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਦਰਅਸਲ ਉੱਥੇ ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਮੁਤਾਬਕ ਇੰਡੀਅਨ ਕੋਸਟ ਗਾਰਡ ਦਾ ਹੈਲੀਕਾਪਟਰ ਏਐੱਲਐੱਚ ਧਰੁਵ ਰੁਟੀਨ ਫਲਾਈਟ ‘ਤੇ ਸੀ ਤੇ ਉਦੋਂ ਇਹ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿੱਚ ਚਾਲਕ ਦਲ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ।