ਬੀ.ਐਸ.ਐਫ. ਵਲੋਂ 13 ਕਰੋੜ ਰੁਪਏ ਦੀ ਹੈਰੋਇਨ ਸਣੇ 2 ਤਸਕਰ ਕਾਬੂ

ਪੰਜਾਬ

ਅੰਮ੍ਰਿਤਸਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਨਾਲ ਲੱਗਦੇ ਸਰਹੱਦੀ ਇਲਾਕੇ ਵਿੱਚ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪੰਜਾਬ ਪੁਲਿਸ ਦੇ ਨਾਲ ਮਿਲ ਕੇ ਇਕ ਸਾਂਝੇ ਓਪਰੇਸ਼ਨ ਦੌਰਾਨ ਸਰਹੱਦੀ ਪਿੰਡ ਅਟਾਰੀ ਦੇ ਇਲਾਕੇ ਵਿੱਚ ਹੈਰੋਇਨ ਦੀ ਖੇਪ ਲੈਣ ਆਏ 2 ਤਸਕਰਾਂ ਨੂੰ 5.30 ਗ੍ਰਾਮ ਹੈਰੋਇਨ ਦੇ ਪੈਕਟ ਸਮੇਤ ਰੰਗੇ ਹੱਥੀਂ ਗਿਰਫ਼ਤਾਰ ਕੀਤਾ ਹੈ।
ਇਸਦੇ ਨਾਲ ਹੀ ਅਜਨਾਲਾ ਦੇ ਸਰਹੱਦੀ ਪਿੰਡ ਬੱਲੜਵਾਲ ਦੇ ਇਲਾਕੇ ਵਿੱਚ ਦੋ ਕਿਲੋ ਤੋਂ ਵੱਧ ਹੈਰੋਇਨ ਅਤੇ 40.9 ਐਮ.ਐਮ. ਦੀਆਂ ਗੋਲੀਆਂ ਵੀ ਕਾਬੂ ਕੀਤੀਆਂ ਗਈਆਂ ਹਨ। ਕਾਬੂ ਕੀਤੀ ਗਈ ਹੈਰੋਇਨ ਦੀ ਕੀਮਤ ਲਗਭਗ 13 ਕਰੋੜ ਰੁਪਏ ਦੱਸੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।