ਸਕੂਲਾਂ ‘ਚ 11 ਜਨਵਰੀ ਤੱਕ ਛੁੱਟੀਆਂ ‘ਚ ਵਾਧਾ

ਐਜੂਕੇਸ਼ਨ ਚੰਡੀਗੜ੍ਹ

ਚੰਡੀਗੜ੍ਹ 5 ਜਨਵਰੀ ,ਬੋਲੇ ਪੰਜਾਬ ਬਿਊਰੋ :

ਪਹਾੜਾਂ ‘ਤੇ ਬਰਫਬਾਰੀ ਦੇ ਨਾਲ ਮੈਦਾਨੀ ਇਲਾਕਿਆਂ ਵਿੱਚ ਠਢ ਵਧ ਰਹੀ ਹੈ। ਉੱਤਰੀ ਭਾਰਤ ਵਿਚ ਮੀਂਹ ਕਾਰਨ ਹਾਲਾਤ ਹੋਰ ਵਿਗੜ ਸਕਦੇ ਹਨ। ਆਉਣ ਵਾਲੇ ਦਿਨਾਂ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਵਧ ਰਹੀ ਠੰਢ ਤੇ ਬਾਰਸ਼ ਦੀ ਸੰਭਾਵਨਾ ਨੂੰ ਦੇਖਦਿਆਂ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲਾਂ ‘ਚ ਛੁੱਟੀਆਂ ਵਧਾ ਦਿੱਤੀਆਂ ਹਨ। ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਸਕੂਲਾਂ ਵਿਚ ਆਨਲਾਈਨ ਕਲਾਸਾਂ ਲੱਗਣਗੀਆਂ। ਆਨਲਾਈਨ ਕਲਾਸਾਂ ਸਵੇਰ ਨੌ ਵਜੇ ਤੋਂ ਬਾਅਦ ਲਾਈਆਂ ਜਾਣਗੀਆਂ ਤੇ ਇਸ ਅਨੁਸਾਰ ਹੀ ਸਕੂਲ ‘ਚ ਸਟਾਫ ਸੱਦਿਆ ਗਿਆ ਹੈ। ਨੌਵੀਂ ਤੋਂ ਬਾਰ੍ਹਵੀਂ ਤਕ ਦੀਆਂ ਕਲਾਸਾਂ ਸਾਢੇ ਨੌਂ ਵਜੇ ਲ਼ਗਣਗੀਆਂ ਤੇ ਛੁੱਟੀ ਸਾਢੇ ਤਿੰਨ ਵਜੇ ਤੋਂ ਪਹਿਲਾਂ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਵਲੋਂ ਅੱਜ ਜਾਰੀ ਕੀਤੇ ਗਏ ਹਨ। ਚੰਡੀਗੜ੍ਹ ਵਿਚ ਠੰਢ ਲਗਾਤਾਰ ਵਧ ਰਹੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਧੁੰਦ ਵੀ ਜ਼ਿਆਦਾ ਪੈ ਰਹੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਲਈ ਹੁਕਮ ਜਾਰੀ ਕੀਤੇ ਹਨ।ਦੂਜੇ ਪਾਸੇ ਮੌਸਮ ਵਿਗਿਆਨੀਆਂ ਨੇ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ ਬਾਅਦ ਮੀਂਹ ਆਉਣ ਦੀ ਪੇਸ਼ੀਨਗੋਈ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।