ਹਰਿਆਣਾ ‘ਚ ਲੱਗੇ ਭੂਚਾਲ ਦੇ ਝਟਕੇ

ਨੈਸ਼ਨਲ

ਸੋਨੀਪਤ, 5 ਜਨਵਰੀ, ਬੋਲੇ ਪੰਜਾਬ ਬਿਊਰੋ

ਹਰਿਆਣਾ ‘ਚ ਅੱਜ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਸੋਨੀਪਤ ਸੀ। ਸਵੇਰੇ 3.57 ਵਜੇ ਹਿੱਲ ਜੁਲ ਹੋਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.0 ਸੀ।ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਹਾਦਸੇ ਦੀ ਕੋਈ ਖ਼ਬਰ ਨਹੀਂ ਹੈ। ਉਸ ਸਮੇਂ ਜ਼ਿਆਦਾਤਰ ਲੋਕ ਸੁੱਤੇ ਹੋਏ ਸਨ। ਇਸ ਤੋਂ ਪਹਿਲਾਂ 25 ਅਤੇ 26 ਦਸੰਬਰ 2024 ਨੂੰ ਹਰਿਆਣਾ ਵਿੱਚ ਲਗਾਤਾਰ ਦੋ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ 25 ਦਸੰਬਰ ਨੂੰ ਦੁਪਹਿਰੇ ਆਇਆ ਸੀ। ਇਸ ਦਾ ਕੇਂਦਰ ਸੋਨੀਪਤ ਵਿੱਚ ਖਰਖੋਦਾ ਨੇੜੇ ਕੁੰਡਲ ਪਿੰਡ ਵਿੱਚ 5 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।