ਅਬੋਹਰ ‘ਚ ਟਾਇਰਾਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਪੰਜਾਬ

ਅਬੋਹਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :
ਸਥਾਨਕ ਗਊਸ਼ਾਲਾ ਰੋਡ ਉੱਤੇ ਸਥਿਤ ਟਾਇਰਾਂ ਦੀ ਦੁਕਾਨ ’ਚ ਅਚਾਨਕ ਅੱਗ ਲੱਗ ਗਈ। ਦੁਕਾਨ ‘ਚੋਂ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਦੁਕਾਨਦਾਰਾਂ ਨੇ ਦੁਕਾਨ ਮਾਲਿਕ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਇਸ ’ਤੇ ਦੁਕਾਨ ਮਾਲਿਕ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਸਖਤ ਮਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।
ਜਾਣਕਾਰੀ ਅਨੁਸਾਰ ਦੁਪਹਿਰ 11 ਵਜੇ ਗਉਸ਼ਾਲਾ ਰੋਡ ’ਤੇ ਵਰਮਾ ਟਾਇਰਾਂ ਦੀ ਦੁਕਾਨ ’ਚੋਂ ਅਚਾਨਕ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਦੁਕਾਨਦਾਰਾਂ ਨੇ ਦੁਕਾਨ ਮਾਲਿਕ ਸ਼ਾਮ ਲਾਲ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਅਤੇ ਕਰਮਚਾਰੀ ਮੌਕੇ ’ਤੇ ਪਹੁੰਚੇ। ਦੁਕਾਨ ਵੱਡੀ ਹੋਣ ਕਰਕੇ ਫਾਇਰ ਬ੍ਰਿਗੇਡ ਦੇ ਲਗਭਗ 10-15 ਕਰਮਚਾਰੀਆਂ ਨੇ ਤਿੰਨ ਘੰਟਿਆਂ ਦੀ ਮਿਹਨਤ ਤੋਂ ਬਾਅਦ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ। ਇਸ ਤੋਂ ਬਾਅਦ ਟਾਇਰਾਂ ਅਤੇ ਹੋਰ ਸਮਾਨ ਨੂੰ ਬਾਹਰ ਕੱਢਿਆ ਗਿਆ। ਦੁਕਾਨ ਦੇ ਅੰਦਰ ਇੱਕ ਹਵਾ ਵਾਲੀ ਟੈਂਕੀ ਵੀ ਰੱਖੀ ਹੋਈ ਸੀ, ਜਿਸ ਨੂੰ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸੁਰੱਖਿਅਤ ਤੌਰ ’ਤੇ ਬਾਹਰ ਕੱਢ ਲਿਆ। ਅੱਗ ਲੱਗਣ ਕਰਕੇ ਦੁਕਾਨ ਮਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।