ਆੜ੍ਹਤੀ ਤੋਂ ਮੰਗੀ 50 ਲੱਖ ਰੁਪਏ ਦੀ ਫਿਰੌਤੀ

ਪੰਜਾਬ

ਤਰਨਤਾਰਨ, 6 ਜਨਵਰੀ,ਬੋਲੇ ਪੰਜਾਬ ਬਿਊਰੋ :
ਤਰਨਤਾਰਨ ਵਿੱਚ ਇੱਕ ਆੜ੍ਹਤੀ ਨੂੰ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਭਰੀ ਕਾਲ ਆਈ ਹੈ। ਇਸ ਸੰਬੰਧ ਵਿੱਚ ਥਾਣਾ ਹਰੀਕੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਰਾਜਵੀਰ ਨੇ ਐੱਸ.ਐੱਸ.ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਕਿਸਾਨੀ ਦੇ ਨਾਲ-ਨਾਲ ਆੜ੍ਹਤ ਦੀ ਦੁਕਾਨ ਵੀ ਚਲਾਉਂਦਾ ਹੈ। 28 ਦਸੰਬਰ ਨੂੰ ਸਵੇਰੇ ਲਗਭਗ 9:30 ਵਜੇ ਉਸਦੇ ਮੋਬਾਈਲ ’ਤੇ ਇੱਕ ਵਟਸਐਪ ਕਾਲ ਆਈ, ਜਿਸ ਵਿਅਕਤੀ ਨੇ ਆਪਣਾ ਨਾਂ ਪ੍ਰਭ ਦਾਸੂਵਾਲ ਦੱਸਿਆ ਅਤੇ ਉਸ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ। ਇਸ ਤੋਂ ਬਾਅਦ ਉਸ ਵਿਅਕਤੀ ਨੇ ਉਸਦੇ ਮੋਬਾਈਲ ’ਤੇ ਉਸਦੇ ਭਰਾ, ਭਤੀਜੇ ਅਤੇ ਗੱਡੀ ਦੇ ਨੰਬਰ ਦੀਆਂ ਤਸਵੀਰਾਂ ਭੇਜ ਕੇ ਕਿਹਾ ਕਿ ਮੈਂ ਤੇਰੇ ਬਾਰੇ ਸਭ ਕੁਝ ਜਾਣਦਾ ਹਾਂ। ਜੇ ਤੂੰ ਪੈਸੇ ਨਾ ਦਿੱਤੇ ਤਾਂ ਤੈਨੂੰ ਨਤੀਜੇ ਭੁਗਤਣੇ ਪੈਣਗੇ।
ਕਾਲ ਕਰਨ ਵਾਲੇ ਨੇ ਕਿਹਾ ਕਿ ਅਸੀਂ ਰਾਜ ਤਲਵੰਡੀ ਨੂੰ ਵੀ ਮਾਰ ਦਿੱਤਾ ਹੈ, ਤੇਰਾ ਵੀ ਉਹੀ ਹਾਲ ਹੋਵੇਗਾ। ਇਸ ਕਾਲ ਤੋਂ ਬਾਅਦ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਸੁਰੱਖਿਆ ਦੀ ਮੰਗ ਕੀਤੀ ਹੈ।
ਇਸ ਸੰਬੰਧ ਵਿੱਚ ਜ਼ਿਲ੍ਹੇ ਦੇ ਐੱਸ.ਪੀ. ਇਨਵੈਸਟੀਗੇਸ਼ਨ ਅਜੈ ਰਾਜ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਆਈ ਕਾਲ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।