ਸ਼੍ਰੀਨਗਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :
ਜੰਮੂ-ਕਸ਼ਮੀਰ ਦੇ ਪੰਡਰੇਥਾਨ ਇਲਾਕੇ ‘ਚ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਪੰਦਰਥਾਨ ਇਲਾਕੇ ‘ਚ ਇਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ।
ਪਤਾ ਲੱਗਾ ਹੈ ਕਿ ਬਾਰਾਮੂਲਾ ਜ਼ਿਲੇ ਦੇ ਉੜੀ ਇਲਾਕੇ ਦੇ ਰਹਿਣ ਵਾਲੇ ਇਕ ਜੋੜੇ ਅਤੇ ਉਨ੍ਹਾਂ ਦੇ ਤਿੰਨ ਬੱਚੇ ਆਪਣੇ ਕਿਰਾਏ ਦੇ ਘਰ ‘ਚ ਮ੍ਰਿਤਕ ਪਾਏ ਗਏ। ਦਿਨ ਵੇਲੇ ਪਰਿਵਾਰ ਵੱਲੋਂ ਕੋਈ ਗਤੀਵਿਧੀ ਨਾ ਹੋਣ ‘ਤੇ ਗੁਆਂਢੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਰਿਵਾਰ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ।ਦੱਸਣਯੋਗ ਹੈ ਕਿ ਕਸ਼ਮੀਰ ਘਾਟੀ 40 ਦਿਨਾਂ ਤੋਂ ਕੜਾਕੇ ਦੀ ਸਰਦੀ ਵਿੱਚੋਂ ਲੰਘ ਰਹੀ ਹੈ।
ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਐਲਜੀ ਨੇ ਸ਼੍ਰੀਨਗਰ ਦੇ ਪੰਦਰਥਾਨ ਇਲਾਕੇ ‘ਚ ਵਾਪਰੀ ਦਰਦਨਾਕ ਘਟਨਾ ‘ਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।