ਪਟਿਆਲਾ, 6 ਜਨਵਰੀ,ਬੋਲੇ ਪੰਜਾਬ ਬਿਊਰੋ :
ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿੱਚ 12 ਸਾਲ ਦੇ ਬੱਚੇ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਮਾਣਾ ਵਿੱਚ 12 ਸਾਲ ਦਾ ਬੱਚਾ ਘਰ ਦੀ ਛੱਤ ‘ਤੇ ਪਤੰਗ ਉਡਾ ਰਿਹਾ ਸੀ। ਇਸ ਦੌਰਾਨ ਛੱਤ ਤੋਂ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਬੱਚਾ ਛੱਤ ‘ਤੇ ਚੜ੍ਹ ਕੇ ਪਤੰਗ ਉਡਾਅ ਰਿਹਾ ਸੀ ਕਿ ਅਚਾਨਕ ਪੈਰ ਫਿਸਲਣ ਨਾਲ ਛੱਤ ਤੋਂ ਡਿੱਗ ਗਿਆ।ਡਿੱਗਣ ਤੋਂ ਬਾਅਦ ਜ਼ਿਆਦਾ ਸੱਟ ਲੱਗਣ ਕਾਰਨ ਉਸਦੀ ਮੌਤ ਹੋ ਗਈ।ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।