ਪ੍ਰਸ਼ਾਤ ਕਿਸ਼ੋਰ ਨੂੰ ਪੁਲਿਸ ਨੇ ਮਰਨ ਵਰਤ ਤੋਂ ਚੁੱਕਿਆ

ਨੈਸ਼ਨਲ

ਪਟਨਾ, 6 ਜਨਵਰੀ, ਬੋਲੇ ਪੰਜਾਬ ਬਿਊਰੋ :
ਜਨਸੁਰਾਜ ਪਾਰਟੀ ਦੇ ਮੁਖੀ ਪ੍ਰਸ਼ਾਤ ਕਿਸ਼ੋਰ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪਾਰਟੀ ਸੂਤਰਾਂ ਅਨੁਸਾਰ BPSC ਉਮੀਦਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਚਾਰ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਨੂੰ ਪੁਲੀਸ ਨੇ ਸਵੇਰੇ 4 ਵਜੇ ਚੁੱਕ ਲਿਆ। ਬਿਹਾਰ ਪੁਲਿਸ ਨੇ ਸੋਮਵਾਰ ਤੜਕੇ ਪਟਨਾ ਦੇ ਗਾਂਧੀ ਮੈਦਾਨ ‘ਚ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ‘ਤੇ ਬੈਠੇ ਜਨ ਸੁਰਾਜ ਪਾਰਟੀ ਦੇ ਮੁਖੀ ਪ੍ਰਸ਼ਾਂਤ ਕਿਸ਼ੋਰ ਨੂੰ ਹਿਰਾਸਤ ‘ਚ ਲੈ ਲਿਆ ਹੈ। ਜਨ ਸੁਰਾਜ ਪਾਰਟੀ ਦੇ ਸੰਸਥਾਪਕ ਵਿਦਿਆਰਥੀਆਂ ਦੀ ਬਿਹਾਰ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਰੱਦ ਕਰਨ ਦੀ (BPSC) ਮੰਗ ਨੂੰ ਲੈ ਕੇ ਦਬਾਅ ਪਾਉਣ ਲਈ ਵੀਰਵਾਰ ਤੋਂ ਮਰਨ ਵਰਤ ‘ਤੇ ਬੈਠੇ ਹਨ। ਪਾਰਟੀ ਮੈਂਬਰਾਂ ਦਹ ਕਹਿਣਾ ਹੈ ਕਿ ਜੇਲ੍ਹ ਵਿੱਚ ਵੀ ਉਸਦਾ ਮਰਨ ਵਰਤ ਜਾਰੀ ਰਹੇਗਾ। ਪੁਲਿਸ ਪ੍ਰਸ਼ਾਂਤ ਕਿਸ਼ੋਰ ਨੂੰ ਪਟਨਾ ਦੇ ਏਮਜ਼ ਲੈ ਗਈ। ਪ੍ਰਸ਼ਾਂਤ ਕਿਸ਼ੋਰ ਨੇ ਏਮਜ਼ ਵਿੱਚ ਕਿਸੇ ਵੀ ਤਰ੍ਹਾਂ ਦੇ ਇਲਾਜ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਆਪਣਾ ਵਰਤ ਜਾਰੀ ਰੱਖਿਆ ਹੈ। ਪੁਲਿਸ ਪ੍ਰਸ਼ਾਂਤ ਕਿਸ਼ੋਰ ਨੂੰ ਪਟਨਾ ਏਮਜ਼ ਤੋਂ ਲੈ ਕੇ ਨੌਬਤਪੁਰ ਪਹੁੰਚ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।