ਬੀਐੱਸਐੱਫ ਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਓਪਰੇਸ਼ਨ ਦੌਰਾਨ 1 ਕਿਲੋ 23 ਗ੍ਰਾਮ ਹੈਰੋਇਨ ਤੇ ਡਰੋਨ ਬਰਾਮਦ

ਪੰਜਾਬ

ਤਰਨਤਾਰਨ, 6 ਜਨਵਰੀ,ਬੋਲੇ ਪੰਜਾਬ ਬਿਊਰੋ :
ਭਾਰਤ-ਪਾਕਿਸਤਾਨ ਸੀਮਾ ’ਤੇ ਬੀਐੱਸਐੱਫ ਅਤੇ ਖਾਲੜਾ ਪੁਲਿਸ ਦੁਆਰਾ ਸਾਂਝੇ ਓਪਰੇਸ਼ਨ ਦੌਰਾਨ ਖੇਤ ਵਿਚੋਂ ਇੱਕ ਡਰੋਨ ਅਤੇ 1 ਕਿਲੋ 23 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐੱਸਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੀਐੱਸਐੱਫ ਅਤੇ ਥਾਣਾ ਖਾਲੜਾ ਦੀ ਪੁਲਿਸ ਵਲੋਂ ਸਰਹੱਦੀ ਖੇਤਰਾਂ ਵਿੱਚ ਹਰ ਰੋਜ਼ ਵਾਂਗ ਸਰਚ ਓਪਰੇਸ਼ਨ ਚਲਾਇਆ ਜਾ ਰਿਹਾ ਸੀ। ਇਸ ਦੌਰਾਨ ਮੁਖਬਰ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਪਿੰਡ ਡੱਲ ਵਿੱਚ ਅੰਗਰੇਜ਼ ਸਿੰਘ ਦੇ ਖੇਤ ‘ਚੋਂ ਇੱਕ ਡਰੋਨ ਅਤੇ ਉਸਦੇ ਨਾਲ ਇੱਕ ਪੈਕਟ ਵਿਚ ਬੰਨ੍ਹੀ 1 ਕਿਲੋ 23 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।