ਚੰਡੀਗੜ੍ਹ 6 ਜਨਵਰੀ ,ਬੋਲੇ ਪੰਜਾਬ ਬਿਊਰੋ:
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਪਤਨੀ ਅਤੇ ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਦੀ ਮਾਤਾ ਜਰਨੈਲ ਕੌਰ ਦਾ ਦੇਹਾਂਤ ਹੋ ਗਿਆ ਹੈ। ਉਹ 86 ਸਾਲ ਦੇ ਸਨ। ਉਨ੍ਹਾਂ ਨੇ ਗੁਰੂਗ੍ਰਾਮ ‘ਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਦੁਪਹਿਰ 2 ਵਜੇ ਬਲੌਂਗੀ, ਮੋਹਾਲੀ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਹੋਣਗੇ।