ਸ੍ਰੀ ਮੁਕਤਸਰ ਸਾਹਿਬ, 6 ਜਨਵਰੀ,ਬੋਲੇ ਪੰਜਾਬ ਬਿਊਰੋ :
ਪਿੰਡ ਬਾਦਲ ਵਿਖੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਇੱਕ ਮੀਟਿੰਗ ਕੀਤੀ। ਮੀਟਿੰਗ ਦੌਰਾਨ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਜੋੜ ਮੇਲੇ ਦੌਰਾਨ ਸ਼ੋ੍ਮਣੀ ਅਕਾਲੀ ਦਲ ਵੱਲੋਂ ਕੀਤੀ ਜਾਣ ਵਾਲੀ ਸਿਆਸੀ ਕਾਨਫਰੰਸ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ।
ਬਾਅਦ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਗੋਬਿੰਦ ਕੌਰ ਨੇ ਦੱਸਿਆ ਕਿ ਕਾਨਫਰੰਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਪਿੰਡ ਪੱਧਰ ਤੱਕ ਮੀਟਿੰਗਾਂ ਕਰਕੇ ਲੋਕਾਂ ਨੂੰ ਕਾਨਫਰੰਸ ’ਚ ਪੁੱਜਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਹੋਣ ਵਾਲੀ ਇਹ ਕਾਨਫਰੰਸ ਮੌਜੂਦਾ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼ੋ੍ਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ’ਚ ਇਸ ਕਾਨਫਰੰਸ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਔਰਤਾਂ ਵੀ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੀਆਂ।