ਅੰਤਿਮ ਸਸਕਾਰ ‘ਤੇ ਗਏ ਪਰਿਵਾਰ ਦੇ ਘਰ 70 ਲੱਖ ਰੁਪਏ ਦੀ ਚੋਰੀ

ਪੰਜਾਬ

ਅੰਮ੍ਰਿਤਸਰ, 7 ਜਨਵਰੀ,ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਦੇ ਪ੍ਰਤਾਪ ਬਾਜ਼ਾਰ ’ਚ ਦਿਨ ਦਿਹਾੜੇ ਇੱਕ ਘਰ ’ਚ ਤਕਰੀਬਨ 70 ਲੱਖ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਕਿਸੇ ਦੇ ਅੰਤਿਮ ਸਸਕਾਰ ਲਈ ਗਏ ਹੋਏ ਸਨ ਅਤੇ ਪਿੱਛੋਂ ਚੋਰ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਅੰਦਰ ਆਉਂਦਾ ਹੈ ਤੇ ਤਕਰੀਬਨ 70 ਲੱਖ ਦੇ ਗਹਿਣੇ ਲੈ ਕੇ ਚੋਰ ਫ਼ਰਾਰ ਹੋ ਗਿਆ।ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ। ਘਰ ਦੀਆਂ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ। ਉਨ੍ਹਾਂ ’ਚੋਂ ਸੋਨਾ ਅਤੇ ਕੈਸ਼ ਗਾਇਬ ਸੀ।
ਇਸ ਮੌਕੇ ’ਤੇ ਘਰ ਦੇ ਮਾਲਕ ਹਰਚਰਨ ਸਿੰਘ ਨੇ ਦੱਸਿਆ ਕਿ ਉਹ ਸੁਨਿਆਰੇ ਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਘਰ ’ਚ ਸੋਨੀ ਅਤੇ ਚਾਂਦੀ ਦੇ ਗਹਿਣੇ ਪਏ ਸਨ ਤਕਰੀਬਨ 70 ਲੱਖ ਦਾ ਉਹਨਾਂ ਦਾ ਨੁਕਸਾਨ ਹੋਇਆ ਹੈ। ਮਾਲਕ ਨੇ ਦੱਸਿਆ ਕਿ ਚੋਰ ਚੋਰੀ ਕਰ ਕੇ ਜਾਂਦੇ ਹੋਏ ਡੀਵੀਆਰ ਵੀ ਨਾਲ ਲੈ ਗਏ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।