ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਘਰ ਵਿੱਚ ਨਜ਼ਰਬੰਦ

ਪੰਜਾਬ

ਖਡੂਰ ਸਾਹਿਬ, 7 ਜਨਵਰੀ,ਬੋਲੇ ਪੰਜਾਬ ਬਿਊਰੋ :
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਹ ਅੱਜ ਮੋਹਾਲੀ ਜਾਣ ਵਾਲੇ ਸਨ, ਜਿੱਥੇ ਉਨ੍ਹਾਂ ਨੇ ਕੌਮੀ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣਾ ਸੀ।
ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਤੇ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਆਪਣੇ ਸਾਥੀਆਂ ਸਮੇਤ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾਣਾ ਸੀ।
ਇਸ ਤੋਂ ਪਹਿਲਾਂ ਪੁਲਿਸ ਨੇ ਸਵੇਰੇ ਤੋਂ ਹੀ ਪਿੰਡ ਦੀ ਘੇਰਾਬੰਦੀ ਕਰ ਦਿੱਤੀ ਸੀ। ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਦੇ ਘਰ ਦੇ ਨੇੜੇ ਵੀ ਸਵੇਰੇ ਤੋਂ ਹੀ ਪੁਲਿਸ ਬਲ ਤੈਨਾਤ ਸੀ। ਹਾਲਾਂਕਿ, ਤਰਸੇਮ ਸਿੰਘ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਬਾਰੇ ਪੁਲਿਸ ਵਲੋਂ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।