ਨਵੀਂ ਦਿੱਲੀ, 7 ਜਨਵਰੀ,ਬੋਲੇ ਪੰਜਾਬ ਬਿਊਰੋ :
ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਜਬਰ ਜਨਾਹ ਦੇ ਮਾਮਲੇ ’ਚ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇ ਦਿਤੀ ਹੈ। ਉਸ ਨੂੰ ਇਹ ਰਾਹਤ 2013 ਦੇ ਬਲਾਤਕਾਰ ਮਾਮਲੇ ਸਬੰਧੀ ਮੈਡੀਕਲ ਆਧਾਰ ’ਤੇ ਮਿਲੀ ਹੈ। ਆਸਾਰਾਮ ਨੂੰ 31 ਮਾਰਚ ਤਕ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਆਸਾਰਾਮ ਨੂੰ ਅੰਤਰਿਮ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਬਾਅਦ ਅਪਣੇ ਪੈਰੋਕਾਰਾਂ ਨੂੰ ਨਾ ਮਿਲਣ ਦਾ ਨਿਰਦੇਸ਼ ਦਿਤਾ।
ਦੱਸਣਯੋਗ ਹੈ ਕਿ ਜਨਵਰੀ 2023 ਵਿਚ ਸੈਸ਼ਨ ਕੋਰਟ ਨੇ ਆਸਾਰਾਮ ਬਾਪੂ ਨੂੰ 2013 ਦੇ ਬਲਾਤਕਾਰ ਮਾਮਲੇ ਵਿਚ ਦੋਸ਼ੀ ਠਹਿਰਾਇਆ ਸੀ। ਇਹ ਕੇਸ ਇਕ ਔਰਤ ਨੇ ਦਰਜ ਕਰਵਾਇਆ ਸੀ ਜੋ ਅਪਰਾਧ ਦੇ ਸਮੇਂ ਗਾਂਧੀਨਗਰ ਨੇੜੇ ਆਸ਼ਰਮ ਵਿਚ ਰਹਿ ਰਹੀ ਸੀ।