ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 09 ਜਨਵਰੀ ਨੂੰ

ਪੰਜਾਬ

ਐਸ ਏ ਐਸ ਨਗਰ 7 ਜਨਵਰੀ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 09 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੁਰੀ ਰਾਗੀ , ਇੰਨਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਣਗੇ। ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ ਜੀ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।