ਨਵੀਂ ਦਿੱਲੀ, 7 ਜਨਵਰੀ,ਬੋਲੇ ਪੰਜਾਬ ਬਿਊਰੋ ;
ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ਇਸ ਦੇ ਨਾਲ ਹੀ ਦਿੱਲੀ ‘ਚ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਇਲਾਵਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋ ਰਹੇ ਹਨ।ਇਸ ਕਾਰਨ 18 ਫਰਵਰੀ ਤੋਂ ਪਹਿਲਾਂ ਚੋਣ ਪ੍ਰਕਿਰਿਆ ਮੁਕੰਮਲ ਹੋਣ ਦੀ ਸੰਭਾਵਨਾ ਹੈ।
ਜਿਕਰਯੋਗ ਹੈ ਕਿ 2020 ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ 6 ਜਨਵਰੀ ਨੂੰ ਕੀਤਾ ਗਿਆ ਸੀ। ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ 8 ਫਰਵਰੀ 2020 ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਈ ਸੀ ਅਤੇ ਨਤੀਜੇ 11 ਫਰਵਰੀ ਨੂੰ ਘੋਸ਼ਿਤ ਕੀਤੇ ਗਏ ਸਨ।