ਤਿੱਬਤ, 7 ਜਨਵਰੀ,ਬੋਲੇ ਪੰਜਾਬ ਬਿਊਰੋ :
ਤਿੱਬਤ ‘ਚ ਅੱਜ ਮੰਗਲਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਜ਼ਬਰਦਸਤ ਭੂਚਾਲ ਵਿੱਚ 53 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਜਦਕਿ 62 ਲੋਕ ਜ਼ਖਮੀ ਹੋਏ ਹਨ। ਚਾਈਨਾ ਅਰਥਕੁਏਕ ਨੈੱਟਵਰਕ ਸੈਂਟਰ (ਸੀ.ਈ.ਐਨ.ਸੀ.) ਮੁਤਾਬਕ ਮੰਗਲਵਾਰ ਸਵੇਰੇ 9:05 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.8 ਮਾਪੀ ਗਈ।
ਚੀਨ ਦੇ ਸਰਕਾਰੀ ਮੀਡੀਆ ਮੁਤਾਬਕ ਤਿੱਬਤ ਦੇ ਸ਼ਿਜਾਂਗ ਸ਼ਹਿਰ ਦੀ ਡਿਗਰੀ ਕਾਊਂਟੀ ‘ਚ 6.8 ਤੀਬਰਤਾ ਵਾਲੇ ਭੂਚਾਲ ‘ਚ 53 ਲੋਕਾਂ ਦੀ ਮੌਤ ਹੋ ਗਈ ਹੈ। 62 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।