ਚੰਡੀਗੜ੍ਹ, 7 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰ, ਕੰਡਕਟਰ ਅਤੇ ਹੋਰ ਕਰਮਚਾਰੀਆਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਸੀ। ਹੁਣ ਕਰਮਚਾਰੀਆਂ ਵੱਲੋਂ ਭਲਕੇ ਹੜਤਾਲ ਨਹੀਂ ਕੀਤੀ ਜਾਵੇਗੀ। ਯੂਨੀਅਨ ਨਾਲ ਹੋਈ ਮੀਟਿੰਗ ਵਿੱਚ ਸਰਕਾਰ ਨੇ 15 ਜਨਵਰੀ ਨੂੰ ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਦਾ ਭਰੋਸਾ ਦਿੱਤਾ ਹੈ।ਬੀਤੇ ਕੱਲ੍ਹ, ਅਰਥਾਤ ਸੋਮਵਾਰ ਤੋਂ ਲਗਭਗ 3 ਹਜ਼ਾਰ ਤੋਂ ਵੱਧ ਸਰਕਾਰੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ ਬੰਦ ਸਨ, ਜਿਸ ਨਾਲ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਸ ਬੰਦ ਕਾਰਨ ਸਰਕਾਰ ਨੂੰ ਲਗਭਗ ਸਾਢੇ ਤਿੰਨ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ। ਅੱਜ ਹੜਤਾਲ ਦਾ ਦੂਜਾ ਦਿਨ ਸੀ। ਦੁਪਹਿਰ ਨੂੰ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਨਾਲ ਗੱਲਬਾਤ ਦਾ ਭਰੋਸਾ ਮਿਲਿਆ ਹੈ, ਜਿਸ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ।
ਮੋਹਾਲੀ ਵਿੱਚ ਕਰਮਚਾਰੀ ਇਕੱਠੇ ਹੋਏ ਸਨ ਅਤੇ ਉਥੋਂ ਉਹ ਚੰਡੀਗੜ੍ਹ ਵਿੱਚ ਸੀਐਮ ਦੇ ਨਿਵਾਸ ਵੱਲ ਵਧ ਰਹੇ ਸਨ। ਪਰ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ।