ਤਰਨਤਾਰਨ, 7 ਜਨਵਰੀ,ਬੋਲੇ ਪੰਜਾਬ ਬਿਊਰੋ :
ਤਰਨਤਾਰਨ ਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਆਸਲ ਪਿੰਡ ‘ਚ ਸਥਿਤ ਬੀਐੱਸਐੱਫ. ਦੀ ਡਰੇਨ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਐਕਟਿਵਾ ‘ਤੇ ਸਵਾਰ ਦੋ ਸ਼ੱਕੀ ਨੌਜਵਾਨ ਨੂੰ ਦੇਖ ਕੇ ਰੁਕਣ ਦਾ ਇਸ਼ਾਰਾ ਕੀਤਾ ਗਿਆ।
ਇਸ ਵਿਚਕਾਰ ਉਨ੍ਹਾਂ ਨੇ ਪੁਲਿਸ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ ਹਨ। ਐਕਟਿਵਾ ਸਵਾਰਾਂ ਦੀ ਪਛਾਣ ਕਰਮਜੀਤ ਸਿੰਘ ਅਤੇ ਗੁਰੂ ਲਾਲਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਗੈਂਗਸਟਰ ਪ੍ਰਭੂ ਦਾਸੂਵਾਲ ਦੇ ਸਾਥੀ ਦੱਸੇ ਜਾ ਰਹੇ ਹਨ।