ਕਾਠਮੰਡੂ, 7 ਜਨਵਰੀ,ਬੋਲੇ ਪੰਜਾਬ ਬਿਊਰੋ :
ਨੇਪਾਲ ‘ਚ ਅੱਜ ਮੰਗਲਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 6.35 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.1 ਮਾਪੀ ਗਈ। ਭਾਰਤ ਦੇ ਕਈ ਰਾਜਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਬਿਹਾਰ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਡਰੇ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ।
ਯੂਐਸਜੀਐਸ ਭੂਚਾਲ ਵਿਗਿਆਨ ਦੇ ਅਨੁਸਾਰ, ਭੂਚਾਲ ਦਾ ਕੇਂਦਰ ਲੋਬੂਚੇ ਤੋਂ 93 ਕਿਲੋਮੀਟਰ ਉੱਤਰ-ਪੂਰਬ ਵਿੱਚ ਸੀ।