ਲੀਡਰਸ਼ਿਪ ਨੂੰ ਲੈ ਕੇ ਵਧ ਰਹੀ ਅਸੰਤੁਸ਼ਟੀ ਦੇ ਮੱਦੇਨਜ਼ਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫਾ

ਸੰਸਾਰ

ਓਟਾਵਾ, 7 ਜਨਵਰੀ,ਬੋਲੇ ਪੰਜਾਬ ਬਿਊਰੋ :
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਦਾ ਇਹ ਕਦਮ ਉਨ੍ਹਾਂ ਦੀ ਲੀਡਰਸ਼ਿਪ ਨੂੰ ਲੈ ਕੇ ਵਧ ਰਹੀ ਅਸੰਤੁਸ਼ਟੀ ਦੇ ਮੱਦੇਨਜ਼ਰ ਚੁਕਿਆ ਗਿਆ ਹੈ। ਇਸ ਕਦਮ ਤੋਂ ਉਨ੍ਹਾਂ ਦੇ ਵਿੱਤ ਮੰਤਰੀ ਦੇ ਅਚਾਨਕ ਅਸਤੀਫੇ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਦੇ ਅੰਦਰ ਵਧ ਰਹੀ ਉਥਲ-ਪੁਥਲ ਦਾ ਸੰਕੇਤ ਮਿਲਦਾ ਹੈ। ਟਰੂਡੋ ਉਦੋਂ ਤਕ ਪ੍ਰਧਾਨ ਮੰਤਰੀ ਬਣੇ ਰਹਿਣਗੇ ਜਦੋਂ ਤਕ ਲਿਬਰਲ ਪਾਰਟੀ ਦਾ ਨਵਾਂ ਨੇਤਾ ਨਹੀਂ ਚੁਣਿਆ ਜਾਂਦਾ।
ਟਰੂਡੋ ਕੰਜ਼ਰਵੇਟਿਵ ਪਾਰਟੀ ਦੇ 10 ਸਾਲਾਂ ਦੇ ਸ਼ਾਸਨ ਤੋਂ ਬਾਅਦ 2015 ਵਿਚ ਸੱਤਾ ਵਿਚ ਆਏ ਸਨ ਅਤੇ ਸ਼ੁਰੂ ਵਿਚ ਦੇਸ਼ ਨੂੰ ਉਦਾਰਵਾਦੀ ਅਤੀਤ ਵਿਚ ਵਾਪਸ ਲਿਆਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਸੀ।
ਪਰ ਕੈਨੇਡਾ ਦੇ ਸੱਭ ਤੋਂ ਮਸ਼ਹੂਰ ਪ੍ਰਧਾਨ ਮੰਤਰੀਆਂ ਵਿਚੋਂ ਇਕ ਦੇ 53 ਸਾਲ ਦੇ ਵਾਰਸ ਹਾਲ ਹੀ ਦੇ ਸਾਲਾਂ ਵਿਚ ਭੋਜਨ ਅਤੇ ਰਿਹਾਇਸ਼ ਦੀਆਂ ਵਧਦੀਆਂ ਕੀਮਤਾਂ ਅਤੇ ਵਧਦੀ ਇਮੀਗ੍ਰੇਸ਼ਨ ਸਮੱਸਿਆ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਵੋਟਰਾਂ ਦੇ ਮਨਾਂ ‘ਚੋਂ ਉਤਰ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।