ਕੱਛ, 8 ਜਨਵਰੀ,ਬੋਲੇ ਪੰਜਾਬ ਬਿਊਰੋ :
ਗੁਜਰਾਤ ਦੇ ਕੱਛ ਜ਼ਿਲ੍ਹੇ ’ਚ ਡੂੰਘੇ ਬੋਰਵੈੱਲ ’ਚ ਡਿੱਗੀ 18 ਸਾਲਾਂ ਲੜਕੀ ਦੀ ਮੌਤ ਹੋ ਗਈ ਹੈ। 33 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਮੰਗਲਵਾਰ ਸ਼ਾਮ ਨੂੰ ਬਾਹਰ ਕਢਿਆ ਗਿਆ ਸੀ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਗਿਆ।
ਅਧਿਕਾਰੀਆਂ ਨੇ ਦਸਿਆ ਕਿ ਇਹ ਘਟਨਾ ਸੋਮਵਾਰ ਸਵੇਰੇ ਕਰੀਬ 6:30 ਵਜੇ ਜ਼ਿਲ੍ਹੇ ਦੇ ਭੁਜ ਤਾਲੁਕਾ ਦੇ ਕੁੰਦਰਾਈ ਪਿੰਡ ’ਚ ਵਾਪਰੀ।ਲੜਕੀ 490 ਫੁੱਟ ਦੀ ਡੂੰਘਾਈ ‘ਚ ਬੋਰਵੈੱਲ ’ਚ ਫਸ ਗਈ ਸੀ। ਲੜਕੀ ਰਾਜਸਥਾਨ ਦੇ ਇਕ ਪ੍ਰਵਾਸੀ ਮਜ਼ਦੂਰ ਪਰਵਾਰ ਨਾਲ ਸਬੰਧਤ ਸੀ।