ਸੰਗਰੂਰ, 8 ਜਨਵਰੀ,ਬੋਲੇ ਪੰਜਾਬ ਬਿਊਰੋ:
ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਸ਼ਹਿਰ ਵਿਖੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਨਿੱਜੀ ਸਕੂਲ ਦੀ ਵੈਨ, ਜੋ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ, ਨਾਭਾ ਕੈਂਚੀਆਂ ’ਤੇ ਇਕ ਆਈ-20 ਕਾਰ ਨਾਲ ਟਕਰਾਉਣ ਕਰ ਗਈ। ਹਾਦਸੇ ਵਿੱਚ 11 ਬੱਚੇ ਜ਼ਖ਼ਮੀ ਹੋ ਗਏ।
ਸੜਕ ਸੁਰੱਖਿਆ ਫੋਰਸ ਨੇ ਫ਼ੌਰੀ ਕਾਰਵਾਈ ਕਰਦਿਆਂ ਜ਼ਖ਼ਮੀ ਬੱਚਿਆਂ ਨੂੰ ਭਵਾਨੀਗੜ੍ਹ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ। ਮੌਕੇ ’ਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ।ਅਜੇ ਤੱਕ ਪ੍ਰਿੰਸੀਪਲ ਜਾਂ ਅਧਿਆਪਕ ਨੇ ਇਸ ਹਾਦਸੇ ’ਤੇ ਕੋਈ ਅਧਿਕਾਰਿਕ ਬਿਆਨ ਨਹੀਂ ਦਿੱਤਾ।ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।