ਡੀਟੀਐੱਫ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਮੋਰਚੇ ਦੀ ਹਮਾਇਤ ‘ਚ ਸੰਗਰੂਰ ਦੇ ਮੁੱਖ ਬਾਜ਼ਾਰਾਂ ‘ਚ ਮੋਟਰਸਾਈਕਲ ਮਾਰਚ

ਪੰਜਾਬ

ਅਧਿਆਪਕਾਂ ਨੇ ਬਜ਼ਾਰਾ ਵਿੱਚ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਕੰਪਿਊਟਰ ਅਧਿਆਪਕਾਂ ਦੇ ਹੱਕ ਚ ਮਾਰਿਆ ਹਾਅ ਦਾ ਨਾਅਰਾ

ਸੰਗਰੂਰ, 8 ਜਨਵਰੀ, ਬੋਲੇ ਪੰਜਾਬ ਬਿਊਰੋ :

: ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਇਕਾਈ ਜ਼ਿਲ੍ਹਾ ਸੰਗਰੂਰ ਦੇ ਸੱਦੇ ਤੇ ਅੱਜ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੇ ਅਧਿਆਪਕਾਂ ਨੇ ਕੰਪਿਊਟਰ ਅਧਿਆਪਕਾਂ ਦੇ ਸੰਗਰੂਰ ਵਿਖ਼ੇ ਚੱਲ ਰਹੇ ‘ਪੱਕੇ ਮੋਰਚੇ’ ਅਤੇ ‘ਮਰਨ ਵਰਤ’ ਸੰਘਰਸ਼ ਦੀ ਹਮਾਇਤ ‘ਚ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਅਤੇ ਜ਼ਿਲ੍ਹਾ ਸਕੱਤਰ ਅਮਨ ਵਿਸ਼ਿਸ਼ਟ ਦੀ ਅਗਵਾਈ ਵਿੱਚ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ। ਇਹ ਮੋਟਰਸਾਈਕਲ ਮਾਰਚ ਰਾਹੀਂ ਅਧਿਆਪਕਾਂ ਨੇ ਰੇਲਵੇ ਸਟੇਸ਼ਨ ਚੌਂਕ ਸੰਗਰੂਰ ਤੋਂ ਸ਼ੁਰੂ ਕਰਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਸੁਨਾਮੀ ਗੇਟ, ਪਟਿਆਲਾ ਗੇਟ, ਵੱਡਾ ਚੌਂਕ, ਛੋਟਾ ਚੌਂਕ, ਬੱਸ ਅੱਡਾ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਦੀ ਲੰਘਦੇ ਹੋਏ ‘ਭੁੱਖ ਹੜਤਾਲ ਸੰਘਰਸ਼ ਕਮੇਟੀ’ ਦੀ ਅਗਵਾਈ ‘ਚ ਚਲਦੇ ਕੰਪਿਊਟਰ ਅਧਿਆਪਕਾਂ ਦੇ ‘ਪੱਕੇ ਮੋਰਚੇ’ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਸੂਬਾ ਕਮੇਟੀ ਮੈਂਬਰਾਂ ਦਲਜੀਤ ਸਫੀਪੁਰ ਅਤੇ ਮੇਘਰਾਜ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਵੱਲੋਂ ਪਿਛਲੇ 130 ਦਿਨਾਂ ਤੋਂ ਮੁੱਖ ਮੰਤਰੀ ਦੇ ਸੰਗਰੂਰ ਸ਼ਹਿਰ ਦੇ ‘ਚ ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕਰਵਾਉਣ, ਸਿਵਲ ਸਰਵਿਸਿਜ਼ ਨਿਯਮਾਂ ਨੂੰ ਲਾਗੂ ਕਰਵਾਉਣ ਅਤੇ ਸਿੱਖਿਆ ਵਿਭਾਗ ਵਿੱਚ ਮਰਜਿੰਗ ਦੀ ਮੰਗ ਨੂੰ ਲੈ ਕੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਸ ਸੰਘਰਸ਼ ਪ੍ਰਤੀ ਮਾਤਮੀ ਚੁੱਪ ਅਪਣਾਈ ਹੋਈ ਹੈ। ਜਿਸ ਤੋਂ ਅੱਕ ਕੇ ਇਨ੍ਹਾਂ ਅਧਿਆਪਕਾਂ ਵਿਚੋਂ ਇਕ ਅਧਿਆਪਕ ਜੌਨੀ ਸਿੰਗਲਾ ਪਿਛਲੇ 19 ਦਿਨਾਂ ਤੋਂ ਮਰਨ ਵਰਤ ਤੇ ਬੈਠਾ ਹੈ, ਜਿਸ ਨੂੰ ਬੀਤੀ 2 ਜਨਵਰੀ ਦੀ ਰਾਤ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਧਰਨੇ ਵਾਲੀ ਥਾਂ ਤੋਂ ਜ਼ਬਰਦਸਤੀ ਚੁੱਕ ਕੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਪੁਲਿਸ ਨਿਗਰਾਨੀ ਵਿੱਚ ਭਰਤੀ ਕੀਤਾ ਹੋਇਆ ਹੈ, ਜਿੱਥੇ ਉਸ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਤੋਂ ਬਾਅਦ ਧਰਨੇ ਵਾਲੀ ਥਾਂ ਤੇ ਇੱਕ ਹੋਰ ਕੰਪਿਊਟਰ ਅਧਿਆਪਕ ਰਣਜੀਤ ਸਿੰਘ ਪਟਿਆਲਾ 3 ਜਨਵਰੀ ਤੋਂ ਮਰਨ ਵਰਤ ਤੇ ਬੈਠਾ ਹੈ, ਜਿਸ ਨੂੰ ਵੀ 6 ਦਿਨ ਹੋ ਚੁੱਕੇ ਹਨ, ਪਰ ਪੰਜਾਬ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ ਹੈ। ਇਸ ਮੌਕੇ ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਪੂਰੇ ਵਿੱਤੀ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ਼ ਕਰੇ ਨਹੀਂ ਤਾਂ ਇਹ ਸੰਘਰਸ਼ ਜਨ-ਅੰਦੋਲਨ ਦਾ ਰੂਪ ਧਾਰਨ ਕਰ ਲਵੇਗਾ। ਉਨ੍ਹਾਂ ਕਿਹਾ ਕਿ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ। ਇਸ ਮੌਕੇ ਉਨ੍ਹਾਂ ਭਵਿੱਖ ਵਿੱਚ ਵੀ ਮੋਰਚੇ ਨੂੰ ਹਰ ਪੱਖੋਂ ਸਮਰਥਨ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਪ੍ਰਤੀ ਅਪਣਾਏ ਜਾ ਰਹੇ ਗੈਰ ਸੰਵੇਦਨਸ਼ੀਲ ਰਵੱਈਏ ਦੀ ਸਖ਼ਤ ਨਿੰਖੇਧੀ ਕਰਦਿਆਂ ਪੰਜਾਬ ਸਰਕਾਰ ਕੋਲੋਂ ਕੰਪਿਊਟਰ ਅਧਿਆਪਕਾਂ ਦੀ ਜਾਇਜ਼ ਅਤੇ ਹੱਕੀ ਮੰਗਾਂ ਨੂੰ ਮੰਨਣ ਦੀ ਮੰਗ ਵੀ ਕੀਤੀ।ਇਸ ਮੋਟਰਸਾਈਕਲ ਮਾਰਚ ਵਿੱਚ ਰਵਿੰਦਰ ਸਿੰਘ ਖ਼ਾਲਸਾ, ਰਾਜ ਸੈਣੀ, ਦੀਨਾਨਾਥ, ਕਮਲ ਘੋੜੇਨਬ, ਗੁਰਦੀਪ ਚੀਮਾਂ, ਬਲਵਿੰਦਰ ਸਿੰਘ ਸਤੌਜ, ਕਰਮਜੀਤ ਨਦਾਮਪੁਰ, ਕੁਲਵੰਤ ਖਨੌਰੀ, ਰੋਮੀ ਸਫੀਪੁਰ, ਮਨਜੀਤ ਸੱਭਰਵਾਲ, ਰਮਨ ਗੋਇਲ, ਤਰੁਣ ਕੁਮਾਰ, ਕ੍ਰਿਸ਼ਨ ਚੰਦ, ਸੁਖਜਿੰਦਰ ਸਿੰਘ, ਬਲਵਿੰਦਰ ਭੁੱਕਲ, ਸੁਰਿੰਦਰ ਸੋਨਾ, ਸਿਮਰਨਜੀਤ ਸਿੰਘ, ਚਰਨਜੀਤ ਸਿੰਘ, ਚਮਕੌਰ ਸਿੰਘ, ਭੁਪਿੰਦਰ ਸਿੰਘ, ਬੇਅੰਤ ਸਿੰਘ, ਵਿੱਕੀ ਬਘਰੋਲ, ਰਣਵੀਰ ਪ੍ਰਿੰਸ, ਨਵੀਨ ਕੁਮਾਰ, ਪੰਕਜ ਕੁਮਾਰ, ਨਰਿੰਦਰ ਸਿੰਘ, ਹਨੀਸ਼ ਬਾਂਸਲ, ਨਵੀਨ ਮਿੱਤਲ, ਅਮਨਦੀਪ ਸ਼ਰਮਾਂ, ਹਰਪ੍ਰੀਤ ਭੰਗੂ, ਪ੍ਰਿੰਸ ਸਿੰਗਲਾ, ਸੁਖਵੀਰ ਖਨੌਰੀ, ਸੁਖਦੇਵ ਬਾਲਦ, ਦਰਸ਼ਨ ਸਿੰਘ ਆਦਿ ਸਮੇਤ ਵੱਡੀ ਗਿਣਤੀ ‘ਚ ਅਧਿਆਪਕਾਂ ਨੇਂ ਸਮੂਲੀਅਤ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।