ਕੈਲੀਫੋਰਨੀਆ ਦੇ ਜੰਗਲਾਂ ‘ਚ ਕਈ ਥਾਵਾਂ ‘ਤੇ ਲੱਗੀ ਭਿਆਨਕ ਅੱਗ, ਪੰਜ ਲੋਕਾਂ ਦੀ ਮੌਤ

ਸੰਸਾਰ ਪੰਜਾਬ

ਕੈਲੀਫੋਰਨੀਆ, 9 ਜਨਵਰੀ, ਬੋਲੇ ਪੰਜਾਬ ਬਿਊਰੋ :
ਸੋਕੇ ਅਤੇ ਤੇਜ਼ ਹਵਾਵਾਂ ਕਾਰਨ ਦੱਖਣੀ ਕੈਲੀਫੋਰਨੀਆ ਦੇ ਜੰਗਲਾਂ ‘ਚ ਕਈ ਥਾਵਾਂ ‘ਤੇ ਭਿਆਨਕ ਅੱਗ ਲੱਗ ਗਈ ਹੈ। ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਅੱਗ ਦੇ ਫੈਲਣ ਕਾਰਨ ਵੱਖ-ਵੱਖ ਥਾਵਾਂ ‘ਤੇ ਕਰੀਬ 1000 ਇਮਾਰਤਾਂ ਤਬਾਹ ਹੋ ਗਈਆਂ ਹਨ।
LA ਕਾਉਂਟੀ ਫਾਇਰ ਚੀਫ ਐਂਥਨੀ ਮੈਰੋਨ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਈਟਨ ਵਿੱਚ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖ਼ਮੀ ਹੋ ਗਏ। ਈਟਨ ‘ਚ ਅੱਗ ਲੱਗਣ ਨਾਲ 100 ਦੇ ਕਰੀਬ ਇਮਾਰਤਾਂ ਤਬਾਹ ਹੋ ਗਈਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।