ਨਵੀਂ ਦਿੱਲੀ, 9 ਜਨਵਰੀ,ਬੋਲੇ ਪੰਜਾਬ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀ ਦਿਵਸ ਦੀ ਕਾਨਫਰੰਸ ਦਾ ਸ਼ਾਨਦਾਰ ਉਦਘਾਟਨ ਕਰਨਗੇ। ਇਸ ਸਾਲ ਦੀ ਕਾਨਫਰੰਸ ਦਾ ਵਿਸ਼ੇਸ਼ ਫੋਕਸ ਹੈ “ਵਿਕਸਤ ਭਾਰਤ ਵਿੱਚ ਪ੍ਰਵਾਸੀ ਭਾਰਤੀਆਂ ਦਾ ਯੋਗਦਾਨ”।
ਕਾਨਫਰੰਸ ਦੇ ਮੁੱਖ ਮਹਿਮਾਨ ਤ੍ਰਿਨੀਦਾਦ ਅਤੇ ਟੋਬੈਗੋ ਦੀ ਰਾਸ਼ਟਰਪਤੀ, ਕ੍ਰਿਸਟੀਨ ਕਾਰਲਾ ਕਾਂਗਾਲੂ, ਇਸ ਮਹੱਤਵਪੂਰਨ ਸਮਾਰੋਹ ਨੂੰ ਵਰਚੁਅਲ ਮਾਧਿਅਮ ਰਾਹੀਂ ਸੰਬੋਧਿਤ ਕਰਨਗੇ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਪ੍ਰਵਾਸੀ ਭਾਰਤੀ ਐਕਸਪ੍ਰੈਸ ਦੀ ਉਦਘਾਟਨੀ ਯਾਤਰਾ ਨੂੰ ਵੀ ਹਰੀ ਝੰਡੀ ਦਿਖਾਉਣਗੇ। ਇਹ ਵਿਸ਼ੇਸ਼ ਸੈਲਾਨੀ ਰੇਲਗੱਡੀ ਭਾਰਤੀ ਪਰਵਾਸੀਆਂ ਲਈ ਖਾਸ ਤਿਆਰ ਕੀਤੀ ਗਈ ਹੈ, ਜੋ ਦਿੱਲੀ ਦੇ ਨਿਜ਼ਾਮੁਦੀਨ ਸਟੇਸ਼ਨ ਤੋਂ ਰਵਾਨਾ ਹੋਵੇਗੀ ਅਤੇ ਤਿੰਨ ਹਫ਼ਤਿਆਂ ਤੱਕ ਵੱਖ-ਵੱਖ ਸੈਲਾਨੀ ਸਥਾਨਾਂ ਦਾ ਦੌਰਾ ਕਰੇਗੀ।
ਇਸ ਵਿਸ਼ੇਸ਼ ਯੋਜਨਾ ਨੂੰ ਵਿਦੇਸ਼ ਮੰਤਰਾਲੇ ਦੇ ਤਹਿਤ ਚਲਾਇਆ ਜਾ ਰਿਹਾ ਹੈ, ਜਿਸ ਦਾ ਮਕਸਦ ਹੈ ਪ੍ਰਵਾਸੀ ਭਾਰਤੀਆਂ ਨੂੰ ਆਪਣੀ ਧਰਤੀ ਨਾਲ ਜੋੜਨਾ ਹੈ।
ਇਹ ਤਿੰਨ ਦਿਨਾਂ ਦੀ ਕਾਨਫਰੰਸ 10 ਜਨਵਰੀ ਨੂੰ ਖਤਮ ਹੋਵੇਗੀ। ਸਮਾਪਤੀ ਸੈਸ਼ਨ ਦੌਰਾਨ, ਰਾਸ਼ਟਰਪਤੀ ਦਰੋਪਦੀ ਮੁਰਮੂ ਪ੍ਰਵਾਸੀ ਭਾਰਤੀ ਪੁਰਸਕਾਰ ਵੰਡਣਗੇ।