ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਸੰਭੂ ਤੇ ਖਨੌਰੀ ਮੋਰਚੇ ‘ਤੇ ਚੱਲ ਰਹੇ ਸੰਘਰਸ਼ ਦਾ ਸਮਰਥਨ

ਪੰਜਾਬ

ਮੋਗਾ, 9 ਜਨਵਰੀ,ਬੋਲੇ ਪੰਜਾਬ ਬਿਊਰੋ :
ਮੋਗਾ ਵਿਖੇ ਸੰਯੁਕਤ ਕਿਸਾਨ ਮੋਰਚਾ ਨੇ ਮਹਾਪੰਚਾਇਤ ਵਿਚ ਸੰਭੂ ਤੇ ਖਨੌਰੀ ਮੋਰਚੇ ‘ਤੇ ਚੱਲ ਰਹੇ ਸੰਘਰਸ਼ ਦੇ ਸਮਰਥਨ ਦਾ ਐਲਾਨ ਕੀਤਾ ਹੈ। ਇਹ ਵੀ ਕਿਹਾ ਗਿਆ ਕਿ ਕੋਈ ਵੀ ਕਿਸਾਨ ਆਗੂ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਹੋਣ ਵਾਲੇ ਮੋਰਚੇ ਖ਼ਿਲਾਫ਼ ਬਿਆਨਬਾਜ਼ੀ ਨਹੀਂ ਕਰੇਗਾ। ਇਸ ਦੇ ਨਾਲ ਹੀ ਏਕਤਾ ਮਤਾ ਪਾਸ ਕੀਤਾ ਗਿਆ। 6 ਮੈਂਬਰੀ ਤਾਲਮੇਲ ਕਮੇਟੀ ਇਸ ਮਤੇ ਨੂੰ ਲੈ ਕੇ ਭਲਕੇ ਖਨੌਰੀ ਜਾਵੇਗੀ। ਇਸ ਕਮੇਟੀ ਨਾਲ 101 ਮੈਂਬਰਾਂ ਦਾ ਜਥਾ  ਵੀ ਜਾਵੇਗਾ। 
ਇਸ ਤੋਂ ਇਲਾਵਾ 13 ਜਨਵਰੀ ਨੂੰ ਤਹਿਸੀਲ ਪੱਧਰ ’ਤੇ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਦੇ ਨਾਲ ਹੀ 26 ਜਨਵਰੀ ਨੂੰ ਟਰੈਕਟਰ ਮਾਰਚ ਵੀ ਕੱਢਿਆ ਜਾਵੇਗਾ।ਇਹ ਐਲਾਨ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤਾ। ਇਸ ਮੌਕੇ ਕਿਸਾਨ ਆਗੂ ਰਾਕੇਸ਼ ਸਿੰਘ ਟਿਕੈਤ ਵੀ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।