ਧੁੰਦ ਕਾਰਨ ਰਸਤਾ ਨਾ ਦਿਸਣ ਕਾਰਨ ਵਾਪਰਿਆ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

ਪੰਜਾਬ

ਭਾਦਸੋਂ, 10 ਜਨਵਰੀ, ਬੋਲੇ ਪੰਜਾਬ ਬਿਊਰੋ :
ਪਟਿਆਲਾ-ਭਾਦਸੋਂ ਰੋਡ ‘ਤੇ ਸਥਿਤ ਪਿੰਡ ਦਿੱਤੂਪੁਰ ‘ਚ ਬੀਤੀ ਰਾਤ 9 ਵਜੇ ਦੇ ਕਰੀਬ ਧੁੰਦ ਕਾਰਨ ਰਸਤਾ ਨਾ ਦਿਸਣ ਕਾਰਨ ਟੋਭੇ ‘ਚ ਕਾਰ ਡਿੱਗਣ ਨਾਲ ਤਿੰਨ ਨੌਜਵਾਨਾਂ ਇੰਦਰਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਉਮਰ ਕਰੀਬ 22 ਸਾਲ, ਹਰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਉਮਰ ਕਰੀਬ 25 ਸਾਲ ਅਤੇ ਕਮਲਪ੍ਰੀਤ ਸਿੰਘ ਉਮਰ ਕਰੀਬ 17 ਸਾਲ ਦੀ ਡੁੱਬ ਕੇ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਦਿੱਤੂਪੁਰ ਦੇ ਹੀ ਚਾਰ ਨੌਜਵਾਨ ਹਰਦੀਪ ਸਿੰਘ , ਇੰਦਰਜੋਤ ਸਿੰਘ ,ਕਮਲਪ੍ਰੀਤ ਸਿੰਘ ਤੇ ਦਲਬੀਰ ਸਿੰਘ ਪਿੰਡ ਦਿੱਤੂਪੁਰ ਤੋਂ ਦਿਆਗੜ੍ਹ ਵੱਲ ਆਪਣੇ ਕਿਸੇ ਦੋਸਤ ਦੇ ਘਰ ਜਾ ਰਹੇ ਸਨ। ਕਾਰ ਧੁੰਦ ਕਾਰਨ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਟੋਭੇ ‘ਚ ਪਲਟ ਗਈ ।ਪਿੰਡ ਵਾਲਿਆਂ ਨੇ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਦੇਖਦੇ ਹੀ ਦੇਖਦੇ ਚਾਰ ‘ਚੋਂ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਹਰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਭਾਰਤੀ ਜਲ ਸੈਨਾ ਵਿੱਚ ਨੌਕਰੀ ਕਰਦਾ ਸੀ ਅਤੇ ਛੁੱਟੀ ਆਇਆ ਹੋਇਆ ਸੀ , ਜਾਣਕਾਰੀ ਮੁਤਾਬਕ ਚਾਰੋਂ ਨੌਜਵਾਨ ਜਨਮ ਦਿਨ ਦੀ ਪਾਰਟੀ ਕਰਕੇ ਆ ਰਹੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।