ਕਿਸਾਨ ਆਗੂ ਜਗਜੀਤ ਡੱਲੇਵਾਲ ਤੇ ਸ਼ੰਭੂ ਸਰਹੱਦ ਖੋਲ੍ਹਣ ਸੰਬੰਧੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਕਰੇਗਾ ਸੁਣਵਾਈ

ਨੈਸ਼ਨਲ

ਨਵੀਂ ਦਿੱਲੀ, 10 ਜਨਵਰੀ, ਬੋਲੇ ਪੰਜਾਬ ਬਿਊਰੋ ;
ਸੁਪਰੀਮ ਕੋਰਟ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ’ਤੇ ਸੁਣਵਾਈ ਕਰਨ ਜਾ ਰਹੀ ਹੈ। ਡੱਲੇਵਾਲ 46 ਦਿਨਾਂ ਤੋਂ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ’ਤੇ ਭੁੱਖ ਹੜਤਾਲ ’ਤੇ ਹਨ। ਇਸ ਦੇ ਨਾਲ ਹੀ ਅਦਾਲਤ ਸ਼ੰਭੂ ਸਰਹੱਦ ਖੋਲ੍ਹਣ ਸੰਬੰਧੀ ਦਾਇਰ ਪਟੀਸ਼ਨ ’ਤੇ ਵੀ ਅੱਜ ਫੈਸਲਾ ਸੁਣਾਵੇਗੀ।
6 ਜਨਵਰੀ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ, ਪੰਜਾਬ ਸਰਕਾਰ ਨੇ ਕਿਹਾ ਸੀ ਕਿ ਡੱਲੇਵਾਲ ਗੱਲਬਾਤ ਲਈ ਤਿਆਰ ਹਨ। ਇਸ ਤੋਂ ਬਾਅਦ, ਅਦਾਲਤੀ ਕਮੇਟੀ ਨੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ।
ਬੀਤੇ ਦਿਨ ਮੋਗਾ ਵਿੱਚ ਹੋਈ ਮਹਾਪੰਚਾਇਤ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਡੱਲੇਵਾਲ ਦੇ ਅੰਦੋਲਨ ਨੂੰ ਪੂਰਾ ਸਮਰਥਨ ਦਿੱਤਾ। ਇਸੇ ਸੰਦਰਭ ਵਿਚ, ਅੱਜ 6 ਮੈਂਬਰੀ ਕਮੇਟੀ ਖਨੌਰੀ ਸਰਹੱਦ ’ਤੇ 101 ਕਿਸਾਨਾਂ ਨੂੰ ਨਾਲ ਲੈਕੇ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।