ਸਰਹਿੰਦ ਫੀਡਰ ਨਹਿਰ ਮਹੀਨੇ ਤੋਂ ਜ਼ਿਆਦਾ ਦੇਰ ਰਹੇਗੀ ਬੰਦ

ਚੰਡੀਗੜ੍ਹ

ਚੰਡੀਗੜ੍ਹ, 10 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਜਲ ਸਰੋਤ ਵਿਭਾਗ ਨੇ ਜ਼ਰੂਰੀ ਕੰਮਾਂ ਦੇ ਮੱਦੇਨਜ਼ਰ ਸਰਹਿੰਦ ਫ਼ੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹਿੰਦ ਫ਼ੀਡਰ ਦੀ ਰੀਲਾਈਨਿੰਗ ਦਾ ਕੰਮ ਕਰਾਉਣ ਲਈ ਕੈਨਾਲ ਨੂੰ 10 ਜਨਵਰੀ ਤੋਂ 10 ਫ਼ਰਵਰੀ, 2025 (ਦੋਵੇਂ ਦਿਨ ਸ਼ਾਮਲ) ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ਼ 1873)  ਅਧੀਨ ਹੁਕਮ 63 ਤਹਿਤ ਜਾਰੀ ਕੀਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।