ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਵੇਗੀ

ਚੰਡੀਗੜ੍ਹ

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ :

ਅੱਜ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਈ। ਮੀਟਿੰਗ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕੀਤਾ ਗਿਆ ਹੈ। ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਰਕਿੰਗ ਕਮੇਟੀ ਦੇ ਆਗੂਆਂ ਵੱਲੋਂ 20 ਜਨਵਰੀ ਤੋਂ ਪਾਰਟੀ ਦੀ ਮੈਂਬਰਸ਼ਿਪ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ, ਜੋ ਕਿ 20 ਜਨਵਰੀ ਤੋਂ ਲੇ ਕੇ 20 ਫਰਵਰੀ ਤੱਕ ਭਰਤੀ ਜਾਰੀ ਰਹੇਗੀ। ਉਪਰੰਤ 1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੌਰਾਨ ਜਥੇਬੰਦਕ ਚੋਣ ਲਈ ਮੁੱਖ ਚੋਣ ਅਫਸਰ ਵੱਜੋਂ ਗੁਲਜ਼ਾਰ ਸਿੰਘ ਰਣੀਕੇ ਮੁੱਖ ਭੂਮਿਕਾ ਨਿਭਾਉਣਗੇ, ਜਦਕਿ ਡਾ. ਦਲਜੀਤ ਸਿੰਘ ਚੀਮਾ ਸਕੱਤਰ ਵਜੋਂ ਉਨ੍ਹਾਂ ਦਾ ਸਾਥ ਦੇਣਗੇ। ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਵੱਲੋਂ 25 ਲੱਖ ਮੈਂਬਰਸ਼ਿਪ ਬਣਾਉਣ ਦਾ ਟੀਚਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।