ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ ;
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਪਰਦੀਪ ਕਲੇਰ ਨੂੰ ਪੁਲਿਸ ਨੇ ਡੇਰਾ ਮੁਖੀ ਸੌਦਾ ਸਾਧ ਵਿਰੁੱਧ ਸਰਕਾਰੀ ਗਵਾਹ ਬਣਾ ਲਿਆ ਹੈ ਅਤੇ ਇਸ ਦੀ ਮਨਜ਼ੂਰੀ ਲਈ ਪੁਲਿਸ ਇੰਸਪੈਕਟਰ ਰਾਹੀਂ ਦਾਖ਼ਲ ਅਰਜ਼ੀ ’ਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸੌਦਾ ਸਾਧ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ। ਦੂਜੇ ਪਾਸੇ ਸੌਦਾ ਸਾਧ ਨੇ ਬੇਅਦਬੀ ਮਾਮਲੇ ਦੇ ਦੋਸ਼ ਪੱਤਰ ਦੇ ਕੁੱਝ ਦਸਤਾਵੇਜ਼ ਮੁਹਈਆ ਕਰਵਾਉਣ ਲਈ ਬੇਨਤੀ ਕੀਤੀ ਹੈ ਜਿਸ ’ਤੇ ਪੁਲਿਸ ਨੇ ਜਵਾਬ ਲਈ ਸਮਾਂ ਮੰਗ ਲਿਆ ਹੈ। ਕੇਸ ਦੀ ਸੁਣਵਾਈ ਦੌਰਾਨ ਬੇਅਦਬੀ ਮਾਮਲੇ ਵਿਚ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਦੇ ਵਕੀਲ ਰਾਜੇ ਕੁਮਾਰ ਪੇਸ਼ ਹੋਏ ਅਤੇ ਪਰਦੀਪ ਕਲੇਰ ਨੂੰ ਗਵਾਹ ਬਣਾਉਣ ਦੀ ਬੇਨਤੀ ਕੀਤੀ।