ਪੁਲਿਸ ਸੁਰੱਖਿਆ ਹਾਸਲ ਕਰਨ ਲਈ ਆਪਣੇ ਘਰ ‘ਤੇ ਗੋਲੀਆਂ ਚਲਾਉਣ ਦਾ ਡਰਾਮਾ ਰਚਣ ਵਾਲਾ ਸ਼ਿਵ ਸੈਨਾ ਆਗੂ ਸਾਥੀ ਸਮੇਤ ਕਾਬੂ

ਪੰਜਾਬ

ਤਰਨ ਤਾਰਨ, 11 ਜਨਵਰੀ,ਬੋਲੇ ਪੰਜਾਬ ਬਿਊਰੋ :
ਤਰਨ ਤਾਰਨ ਵਿਖੇ ਸ਼ਿਵ ਸੈਨਾ ਬਾਲ ਠਾਕਰੇ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁਕੂ ਵਲੋਂ ਪੁਲਿਸ ਸੁਰੱਖਿਆ ਹਾਸਲ ਕਰਨ ਲਈ ਆਪਣੇ ਹੀ ਘਰ ਉੱਤੇ ਗੋਲੀਆਂ ਚਲਾਉਣ ਦਾ ਡਰਾਮਾ ਰਚਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੀ ਜਾਂਚ ਵਿੱਚ ਸੀਸੀਟੀਵੀ ਫੁਟੇਜਾਂ ਰਾਹੀਂ ਸਾਬਤ ਹੋਇਆ ਹੈ ਕਿ ਅਸ਼ਵਨੀ ਕੁਮਾਰ ਨੇ ਖੁਦ ਹੀ ਇਹ ਸਾਜਿਸ਼ ਰਚੀ ਸੀ।
ਪੁਲਿਸ ਨੇ ਇਸ ਮਾਮਲੇ ਵਿੱਚ ਅਸ਼ਵਨੀ ਕੁਮਾਰ ਅਤੇ ਉਸ ਦੇ ਸਾਥੀ ਅਵਨਜੀਤ ਬੇਦੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਅਵਨਜੀਤ ਬੇਦੀ ਦੇ ਲਾਈਸੈਂਸੀ ਪਿਸਤੌਲ ਨਾਲ ਚਲਾਈਆਂ ਗਈਆਂ। ਮਾਮਲੇ ਦੀ ਪੂਰੀ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।