ਪੰਜਾਬ ‘ਚ ਸੰਘਣੀ ਧੁੰਦ ਕਾਰਨ ਬੱਸ ਦਰੱਖਤ ‘ਚ ਵੱਜੀ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ

ਪੰਜਾਬ

ਤਰਨਤਾਰਨ, 11 ਜਨਵਰੀ, ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਰੋਡ ’ਤੇ ਪਿੰਡ ਦਬੁਰਜੀ ਨੇੜੇ ਇਕ ਨਿੱਜੀ ਬੱਸ ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ।ਇਹ ਬੱਸ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਸੰਘਣੀ ਧੁੰਦ ਕਾਰਨ ਬੇਕਾਬੂ ਹੋ ਕੇ ਦਰਖ਼ਤ ਨਾਲ ਜਾ ਵੱਜੀ। ਹਾਦਸੇ ਦੌਰਾਨ ਬੱਸ ’ਚ ਸਵਾਰ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋਈਆਂ।
ਜ਼ਖ਼ਮੀਆਂ ਨੂੰ ਤੁਰੰਤ ਤਰਨਤਾਰਨ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਲਦ ਇਲਾਜ ਸ਼ੁਰੂ ਕੀਤਾ। ਹਸਪਤਾਲ ਦੇ ਐਸ.ਐਮ.ਓ. ਡਾਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਡਾਕਟਰਾਂ ਦੀ ਟੀਮ ਅਲਰਟ ਕਰ ਦਿੱਤੀ ਗਈ। ਜ਼ਖ਼ਮੀਆਂ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ।
ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗਵਾਹਾਂ ਦੇ ਅਨੁਸਾਰ, ਹਾਦਸਾ ਧੁੰਦ ਕਾਰਨ ਹੋਇਆ, ਜਿਸ ਕਾਰਨ ਬੱਸ ਚਾਲਕ ਨੂੰ ਰਸਤਾ ਦਿਖਾਈ ਨਹੀਂ ਦਿੱਤਾ। ਸਥਾਨਕ ਲੋਕਾਂ ਨੇ ਜ਼ਖ਼ਮੀਆਂ ਨੂੰ ਬੱਸ ’ਚੋਂ ਕੱਢਣ ’ਚ ਮਦਦ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।