ਤਰਨਤਾਰਨ 12 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਗੁਆਂਢੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਤਰਨਤਾਰਨ ਦੇ ਪਿੰਡ ਹਰੀਕੇ ਵਾਸੀ ਰਾਮ ਗੋਪਾਲ ਵਜੋਂ ਹੋਈ ਹੈ। ਜਿਸ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਤਰਨਤਾਰਨ ਪੁਲੀਸ ਦੇ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੇ ਹੋਏ ਸਨ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮਾਰਿਆ ਗਿਆ ਵਿਅਕਤੀ ਪੇਸ਼ੇ ਤੋਂ ਏਜੰਟ ਸੀ। ਅੱਜ ਸਵੇਰੇ ਜਦੋਂ ਉਹ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤਾਂ ਮੋਟਰਸਾਈਕਲ ਸਵਾਰ ਮੁਲਜ਼ਮਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਰਾਮ ਗੋਪਾਲ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।