ਸੜਕ ਹਾਦਸੇ ‘ਚ ਜ਼ਖਮੀ ਹੋਏ SSF ਦੇ ਮੁਲਾਜਮ ਨੇ ਪੀਜੀਆਈ ਦਮ ਤੋੜਿਆ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 12 ਜਨਵਰੀ ,ਬੋਲੇ ਪੰਜਾਬ ਬਿਊਰੋ:

ਸੜਕ ਹਾਦਸੇ ‘ਚ ਜ਼ਖਮੀ ਹੋਏ SSF ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੀ ਬੀਤੀ ਦੇਰ ਰਾਤ ਮੌਤ ਹੋ ਗਈ। ਉਸ ਨੇ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਦਮ ਤੋੜ ਦਿੱਤਾ। ਹਰਸ਼ਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਖ਼ਬਰ ਸੁਣਦਿਆਂ ਹੀ ਭਵਾਨੀਗੜ੍ਹ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।ਦੱਸ ਦਈਏ ਕਿ ਦੋ ਦਿਨ ਪਹਿਲਾਂ ਇਕ ਸਵਿਫਟ ਕਾਰ ਨੇ ਸੜਕ ਸੁਰੱਖਿਆ ਫੋਰਸ (SSF) ਦੀ ਉਸ ਗੱਡੀ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਵਿਚ ਹਰਸ਼ਵੀਰ ਸਿੰਘ ਡਿਊਟੀ ’ਤੇ ਤਾਇਨਾਤ ਸੀ। ਇਸ ਜ਼ੋਰਦਾਰ ਟੱਕਰ ਕਾਰਨ ਦੋਵੇਂ ਗੱਡੀਆਂ ਪਲਟ ਗਈਆਂ ਸਨ ਅਤੇ ਹਰਸ਼ਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ।ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਸੀ। ਜਿਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।