ਅੰਮ੍ਰਿਤਸਰ, 14 ਜਨਵਰੀ, ਬੋਲੇ ਪੰਜਾਬ ਬਿਊਰੋ ;
ਅੰਮ੍ਰਿਤਸਰ ਤੋਂ ਧਮਾਕੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੇਨਿਊ ਇਲਾਕੇ ਵਿੱਚ ਇੱਕ ਘਰ ਅੰਦਰ ਜ਼ੋਰਦਾਰ ਧਮਾਕਾ ਹੋਇਆ ਹੈ। ਇਸ ਦੌਰਾਨ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ ਅਤੇ ਘਰ ਦੇ ਅੰਦਰ ਜਾਂਚ ਕਰ ਰਹੀ ਹੈ।
ਇਸ ਵੇਲੇ ਧਮਾਕੇ ਦੇ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਾਂਚ ਤੋਂ ਬਾਅਦ ਹੀ ਅੱਗੇ ਦੀ ਜਾਣਕਾਰੀ ਜਾਂ ਸਥਿਤੀ ਸਪਸ਼ਟ ਹੋਵੇਗੀ।ਦੱਸਣਯੋਗ ਹੈ ਕਿ ਜੁਝਾਰ ਸਿੰਘ ਐਵੇਨਿਊ ਇਲਾਕਾ ਇੰਟਰਨੈਸ਼ਨਲ ਏਅਰਪੋਰਟ ਦੇ ਨਜ਼ਦੀਕ ਹੈ।